ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ
ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਫ਼ਾਜ਼ਿਲਕਾ ਪਹੁੰਚੇ ਤੇ ਬੇਸਹਾਰਾ ਗਊਧਨ ਦੀ ਸੇਵਾ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਬੰਧਿਤ ਵਿਭਾਗਾਂ ਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਬੇਸਹਾਰਾ ਗਊਧਨ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਸੰਭਾਲ ਕਰਨ ਲਈ ਆਪਣੇ ਸੁਝਾਅ ਦਿੱਤੇ ਗਏ।
ਅਜੀਤ ਡੈਸਕ
23-10-2026