ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦੂਸਰੇ ਦਿਨ ਵੀ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 22 ਅਕਤੂਬਰ (ਅਮਰਜੀਤ ਸ਼ਰਮਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਦਿੱਤੇ ਸੰਘਰਸ਼ੀ ਪ੍ਰੋਗਰਾਮ ਤਹਿਤ ਦੋ ਦਿਨਾਂ ਸਮੂਹਕ ਛੁੱਟੀ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਿਹਾ। ਇਸ ਦੌਰਾਨ ਪੀ.
ਫ਼
ਫ਼ਾਜ਼ਿਲਕਾ ਬੱਸ ਸਟੈਂਡ ਵਿਖੇ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਡਵੇਜ਼ ਯੂਨੀਅਨ ਦੇ ਪ੍ਰਧਾਨ ਮੁਲਾਜ਼ਮ। ਅਜੀਤ ਤਸਵੀਰ
23-10-2026
ਫ਼ਾਜ਼ਿਲਕਾ, 22 ਅਕਤੂਬਰ (ਅਮਰਜੀਤ ਸ਼ਰਮਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਦਿੱਤੇ ਸੰਘਰਸ਼ੀ ਪ੍ਰੋਗਰਾਮ ਤਹਿਤ ਦੋ ਦਿਨਾਂ ਸਮੂਹਕ ਛੁੱਟੀ ਦੇ ਦੂਜੇ ਦਿਨ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਿਹਾ। ਇਸ ਦੌਰਾਨ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ, ਪੈਨਸ਼ਨਰ ਐਸੋਸੀਏਸ਼ਨ, ਪਾਵਰ ਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਵਲੋਂ ਮੰਡਲ ਦਫ਼ਤਰ ਫ਼ਾਜ਼ਿਲਕਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਗੇਟ ਰੈਲੀ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਦੋਸ਼ ਲਾਇਆ ਕਿ ਨਾ ਤਾਂ ਪਹਿਲੀ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ ਤੇ ਦੂਸਰੀ ਮੀਟਿੰਗ ਵੀ ਬੇਸਿੱਟਾ ਰਹੀ ਹੈ। ਇਸ ਮੰਦਭਾਗੇ ਰਵੱਈਏ ਦੇ ਰੋਸ ਵਜੋਂ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਸਮੇਤ ਬਿਜਲੀ ਬੋਰਡ ਦੇ ਕਰਮਚਾਰੀ ਦੂਜੇ ਦਿਨ ਵੀ ਸਮੂਹਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਨ ਲਈ ਮਜਬੂਰ ਹੋਏ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਰੈਲੀ ਨੂੰ ਮਲਕੀਤ ਸਿੰਘ, ਰਾਕੇਸ਼ ਕੁਮਾਰ, ਸੋਨਮ ਮਿਗਲਾਨੀ, ਬਲ ਰਾਮ, ਦੀਪ ਸਿੰਘ, ਬਲਜਿੰਦਰ ਸਿੰਘ, ਲੇਖ ਸਿੰਘ, ਨਰੇਸ਼ ਕੁਮਾਰ, ਕਸ਼ਿਸ਼ ਮੋਂਗਾ, ਨਰਿੰਦਰ ਕੁਮਾਰ, ਹਰਭਜਨ ਲਾਲ, ਵਸਾਵਾ ਰਾਮ ਤੇ ਓਮ ਪ੍ਰਕਾਸ਼ ਆਦਿ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਸੰਬੋਧਨ ਕੀਤਾ। ਰੈਲੀ ਵਿਚ ਮੰਡਲ ਦਫ਼ਤਰ ਸਮੇਤ ਉਪ ਮੰਡਲ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਆਮ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬੱਸਾਂ ਦਾ ਇੰਤਜ਼ਾਰ ਕਰ ਰਹੇ ਯਾਤਰੀ ਬੱਸ ਸਟੈਂਡ ’ਤੇ ਖ਼ੱਜਲ਼-ਖ਼ੁਆਰ ਹੁੰਦੇ ਰਹੇ,ਉੱਥੇ ਹੀ ਜ਼ਰੂਰੀ ਕੰਮਾਂ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਆਈਆਂ। ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਬਕਾਇਆ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਦਿਆਂ ਮੁਕੰਮਲ ਹੜਤਾਲ ਜਾਰੀ ਰੱਖੀ। ਯੂਨੀਅਨ ਆਗੂ ਉਡੀਕ ਕੰਬੋਜ ਨੇ ਦੋਸ਼ ਲਾਇਆ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਹੁਣ ਤੱਕ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਯੂਨੀਅਨ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ ਵਰਿ੍ਹਆਂ ਤੋਂ ਸੇਵਾਵਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ। ਜਨਰਲ ਸਕੱਤਰ ਮਨਪ੍ਰੀਤ ਸਿੰਘ ਅਤੇ ਮੀਤ ਪ੍ਰਧਾਨ ਹਰਭਜਨ ਸਿੰਘ ਨੇ ਕਿਹਾ ਕਿ ਹੱਕੀ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੀ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ’ਤੇ ਜਲਦ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਹਰਜਿੰਦਰ ਸਿੰਘ, ਮਨਵੀਰ ਸਿੰਘ, ਸੁਰਿੰਦਰ ਕੁਮਾਰ ਤੇ ਦਲਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਆਗੂ ਹਾਜ਼ਰ ਸਨ।