25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਗਟ ਸਿੰਘ ਨਾਲ ਗੁਰਜੋਤ ਸਿੰਘ ਸੰਧੂ ਦੀ ਵਿਸ਼ੇਸ਼ ਮੁਲਾਕਾਤ ਜਲਾਲਾਬਾਦ ਦੇ ਮੁੱਦਿਆਂ ਅਤੇ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਚਰਚਾ

ਜਲਾਲਾਬਾਦ, 24 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਜਲਾਲਾਬਾਦ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਪਰਗਟ ਸਿੰਘ ਨਾਲ ਮੁਲਾਕਾਤ ਦੌਰਾਨ ਗੁਰਜੋਤ ਸਿੰਘ ਸੰਧੂ ਤੇ ਨਵਦੀਪ ਸਿੰਘ ਸਿੱਧੂ। ਤਸਵੀਰ-ਜਸਕਰਨ ਸਿੰਘ ਤਨੇਜਾ 25-10-2026
ਜਲਾਲਾਬਾਦ, 24 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਦੇ ਆਗੂ ਗੁਰਜੋਤ ਸਿੰਘ ਸੰਧੂ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਜਲਾਲਾਬਾਦ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਪਾਰਟੀ ਦੀਆਂ ਭਵਿੱਖੀ ਸਰਗਰਮੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਗੁਰਜੋਤ ਸਿੰਘ ਸੰਧੂ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਨਾਲ ਸਬੰਧਿਤ ਮੁੱਦੇ ਉਠਾਏ। ਉਨ੍ਹਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਹਲਕੇ ਦੇ ਵਿਕਾਸ, ਲੋਕਾਂ ਦੀਆਂ ਉਮੀਦਾਂ ਤੇ ਜਨਤਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਭਾਰਨ ਸੰਬੰਧੀ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ, ਜਥੇਬੰਦਕ ਮਜ਼ਬੂਤੀ ਤੇ ਅਗਲੀ ਰਣਨੀਤੀ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮੁਲਾਕਾਤ ਦੌਰਾਨ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੀ ਮਹੱਤਤਾ ’ਤੇ ਵੀ ਚਰਚਾ ਹੋਈ। ਇਸ ਮੁਲਾਕਾਤ ਨੂੰ ਹਲਕਾ ਜਲਾਲਾਬਾਦ ਦੇ ਮੁੱਦਿਆਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਤੱਕ ਪਹੁੰਚਾਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕਰਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਾਲਾਸਰ ਧਾਮ ਵਿਖੇ ਲੰਗਰ ਲਗਾਉਣ ਲਈ ਰਾਸ਼ਨ ਦਾ ਟਰੱਕ ਰਵਾਨਾ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਮਹਾਤਮਾ ਅਨੰਦ ਸਵਾਮੀ ਦੀ ਬਰਸੀ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।