25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਦੇ ਵਿਦਿਆਰਥੀਆਂ ਨੇ ਯੂਥ ਐਂਡ ਹੈਰੀਟੇਜ ਫ਼ੈਸਟੀਵਲ ਦੇ ਤੀਜੇ ਦਿਨ ਜਿੱਤੇ 15 ਇਨਾਮ

ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ) - ਡੀ. ਏ.

ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ ਵਿਚ ਇਨਾਮ ਜਿੱਤਣ ਤੋਂ ਬਾਅਦ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਜੇਤੂ ਵਿਦਿਆਰਥੀ ਕਾਲਜ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 25-10-2026
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ) - ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਦੇ ਵਿਦਿਆਰਥੀਆਂ ਨੇ ਕੇਨਵੇ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਰਵਾਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜ਼ੋਨ-ਬੀ ਸਿੱਖਿਆ ਕਾਲਜਾਂ ਦੇ ‘ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ2026’ ਦੇ ਤੀਜੇ ਦਿਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 15 ਪੁਰਸਕਾਰ ਆਪਣੇ ਨਾਮ ਕੀਤੇ ਹਨ। ਇਸ ਤੋਂ ਪਹਿਲਾਂ ਵੀ ਵਿਦਿਆਰਥੀਆਂ ਨੇ ਸ਼ੁਰੂਆਤੀ ਦੋ ਦਿਨਾਂ ਵਿਚ 53 ਇਨਾਮ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਸੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੂਥ ਫ਼ੈਸਟੀਵਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਬਹੁਤ ਅਹਿਮ ਮੰਚ ਹੈ, ਜੋ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਤੇ ਸਭਿਆਚਾਰਕ ਵਿਰਾਸਤ ਨਾਲ ਜੁੜਨ ਦੀ ਭਾਵਨਾ ਪੈਦਾ ਕਰਦਾ ਹੈ। ਕੰਟਿੰਜੈਂਟ ਇੰਚਾਰਜ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਤੀਜੇ ਦਿਨ ਵਿਦਿਆਰਥੀਆਂ ਨੇ ਵਨ ਐਕਟ ਪਲੇ, ਕਵੀਸ਼ਰੀ, ਕਲੀ ਗਾਇਣ, ਵਾਰ ਗਾਇਣ, ਰਚਨਾਤਮਿਕ ਲੇਖਣ, ਲਿਖਾਵਟ ਮੁਕਾਬਲਿਆਂ ਸਮੇਤ ਵਿਰਾਸਤੀ ਵੰਨਗੀਆਂ ਜਿਵੇਂ ਫੁਲਕਾਰੀ, ਬਾਗ਼, ਦਸੂਤੀ, ਕਰੋਸ਼ੀਆ, ਪੱਖੀ ਬਣਾਉਣਾ ਤੇ ਮਹਿੰਦੀ ਡਿਜ਼ਾਈਨਿੰਗ ਵਰਗੀਆਂ ਪ੍ਰਤੀਯੋਗਤਾਵਾਂ ’ਚ ਉਤਸ਼ਾਹਪੂਰਵਕ ਭਾਗ ਲਿਆ। ਫ਼ੈਸਟੀਵਲ ਨੂੰ ਸਫਲ ਬਣਾਉਣ ਵਿਚ ਡਾ.ਮਨਦੀਪ ਕੌਰ, ਡਾ.ਗੁਰਦੀਪ ਕੌਰ ਅਤੇ ਸੁਰੇਸ਼ ਮੱਕੜ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ।
ਪਿਛਲੀ ਖ਼ਬਰ ਬਲਾਕ ਪੱਧਰੀ ਸਾਇੰਸ ਡਰਾਮਾ ’ਚ ਬਹਾਦਰ ਖੇੜਾ ਸਕੂਲ ਨੇ ਪ੍ਰਾਪਤ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਨੂੰ- ਜਿੰਦੂ ਹੀਰਾ ਸਿੰਘ ਗਾਬੜੀਆ ਕਰਨਗੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।