25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੱਚਖੰਡ ਕਾਨਵੈਂਟ ਸਕੂਲ ’ਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਲਾਸਟਿਕ ਰੀਸਾਈਕਲਿੰਗ ਪ੍ਰਦਰਸ਼ਨੀ ਕਰਵਾਈ

ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਤੇ ਵਿਦਿਆਰਥੀਆਂ ’ਚ ਰਚਨਾਤਮਿਕ ਸੋਚ ਵਿਕਸਿਤ ਕਰਨ ਦੇ ਮਕਸਦ ਨਾਲ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਕ ਪਲਾਸਟਿਕ ਰੀਸਾਈਕਲਿੰਗ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੇ ਹੋਰ ਫ਼ਾਲਤੂ ਸਮਗਰੀ ਤੋਂ ਕਈ ਆਕਰਸ਼ਕ ਮਾਡਲ ਤੇ ਵਰਤੋਂ ’ਚ ਆਉਣ ਵਾਲੀਆਂ ਵਸਤੂਆਂ ਤਿਆਰ ਕੀਤੀਆਂ।

ਅਜੀਤ ਡੈਸਕ 25-10-2026
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਤੇ ਵਿਦਿਆਰਥੀਆਂ ’ਚ ਰਚਨਾਤਮਿਕ ਸੋਚ ਵਿਕਸਿਤ ਕਰਨ ਦੇ ਮਕਸਦ ਨਾਲ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਕ ਪਲਾਸਟਿਕ ਰੀਸਾਈਕਲਿੰਗ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੇ ਹੋਰ ਫ਼ਾਲਤੂ ਸਮਗਰੀ ਤੋਂ ਕਈ ਆਕਰਸ਼ਕ ਮਾਡਲ ਤੇ ਵਰਤੋਂ ’ਚ ਆਉਣ ਵਾਲੀਆਂ ਵਸਤੂਆਂ ਤਿਆਰ ਕੀਤੀਆਂ। ਸਕੂਲ ਦੇ ਡਾਇਰੈਕਟਰ ਕੁਲਤਾਰਾ ਅਸ਼ੋਕ ਅਹੂਜਾ ਨੇ ਕਿਹਾ ਕਿ ਵਿਦਿਆਰਥੀਆਂ ’ਚ ਅਜਿਹੀਆਂ ਗਤੀਵਿਧੀਆਂ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਤੇ ਨਵੀਂ ਸੋਚ ਨੂੰ ਉਤਸ਼ਾਹਿਤ ਕਰਦੀਆਂ ਹਨ। ਪ੍ਰਿੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਵਿਖੇ ਲਗਾਏ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਕੈਂਪ ਦਾ ਸਿਵਲ ਸਰਜਨ ਵਲੋਂ ਨਿਰੀਖਣ ਅਗਲੀ ਖ਼ਬਰ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।