26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਵ. ਸੁਭਾਸ਼ ਚੰਦ ਦੀ ਯਾਦ ’ਚ ਲਗਾਇਆ ਖ਼ੂਨਦਾਨ ਕੈਂਪ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਮੰਡੀ ਲਾਧੂਕਾ ਵਿਖੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਵ. ਸੁਭਾਸ਼ ਚੰਦ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 26-10-2026
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਮੰਡੀ ਲਾਧੂਕਾ ਵਿਖੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਵ. ਸੁਭਾਸ਼ ਚੰਦ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਤਿੰਨ ਘੰਟਿਆਂ ਵਿਚ 120 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਸਵ. ਸੁਭਾਸ਼ ਚੰਦ ਦੀ ਪਤਨੀ ਕਮਲੇਸ਼ ਰਾਣੀ ਤੇ ਪਰਿਵਾਰਕ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖ਼ੂਨਦਾਨੀਆਂ ਦਾ ਹੌਸਲਾ ਵਧਾਇਆ ਤੇ ਉਨ੍ਹਾਂ ਨੂੰ ਤੋਹਫ਼ੇ, ਮੈਡਲ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਪੰਚ ਸੈਂਡੀ ਅਸੀਜਾ ਤੇ ਪੰਮਾ ਜੁਲਾਹ ਨੇ ਕਿਹਾ ਕਿ ਨੌਜਵਾਨਾਂ ਵਲੋਂ ਤਿੰਨ ਘੰਟਿਆਂ ਵਿਚ 120 ਯੂਨਿਟ ਖ਼ੂਨਦਾਨ ਕਰਨਾ ਇਕ ਸ਼ਲਾਘਾਯੋਗ ਕਦਮ ਹੈ। ਸੁਸਾਇਟੀ ਦੇ ਆਗੂ ਰਾਜੀਵ ਕੁਕਰੇਜਾ ਤੇ ਹੋਰ ਨੁਮਾਇੰਦਿਆਂ ਨੇ ਦੱਸਿਆ ਕਿ ਸੁਸਾਇਟੀ ਵਲੋਂ ਅਗਲਾ ਖ਼ੂਨਦਾਨ ਕੈਂਪ 1 ਨਵੰਬਰ ਨੂੰ ਸ਼੍ਰੀ ਰਾਮ ਮੰਦਿਰ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਬਹੁਤ ਵੱਡੀ ਪਾਰਟੀ ਹੈ, ਕਿਸੇ ਦੇ ਜਾਣ ਨਾਲ ਇਸ ਨੂੰ ਕੋਈ ਫ਼ਰਕ ਨਹੀਂ ਪੈਣਾ- ਹੰਸ ਰਾਜ ਜੋਸਨ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਲਿੰਕ ਸੜਕ ਚੌੜੀ ਕਰਨ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।