ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਸਾਲਾਨਾ ਐਥਲੈਟਿਕ ਮੀਟ ਧੂਮ-ਧਾਮ ਨਾਲ ਕਰਵਾਈ
ਜਲਾਲਾਬਾਦ, 25 ਅਕਤੂਬਰ (ਕਰਨ ਚੁਚਰਾ)- ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਖੇਡ ਪ੍ਰਤਿਭਾ, ਫੁਰਤੀ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
26-10-2026