26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਲਾਧੂਕਾ ਦੀ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਸੰਦੀਪ ਸਿੰਘ ਭੱਟੀ ਨੂੰ ਪੂਰਨ ਸਮਰਥਨ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਲਾਧੂਕਾ ਦੇ ਸਰਪੰਚ ਜਰਨੈਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਪੰਚਾਇਤ ਤੋਂ ਇਲਾਵਾ ਇਲਾਕੇ ਦੇ ਬਲਾਕ ਸੰਮਤੀ ਮੈਂਬਰਾਂ ਵਲੋਂ ਸੰਦੀਪ ਸਿੰਘ ਭੱਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੰਚਾਇਤ ਅਤੇ ਸੰਮਤੀ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਰ ਸਮੇਂ ਪਾਰਟੀ ਤੇ ਸੰਦੀਪ ਸਿੰਘ ਭੱਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ।

ਅਜੀਤ ਡੈਸਕ 26-10-2026
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਲਾਧੂਕਾ ਦੇ ਸਰਪੰਚ ਜਰਨੈਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਪੰਚਾਇਤ ਤੋਂ ਇਲਾਵਾ ਇਲਾਕੇ ਦੇ ਬਲਾਕ ਸੰਮਤੀ ਮੈਂਬਰਾਂ ਵਲੋਂ ਸੰਦੀਪ ਸਿੰਘ ਭੱਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੰਚਾਇਤ ਅਤੇ ਸੰਮਤੀ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਰ ਸਮੇਂ ਪਾਰਟੀ ਤੇ ਸੰਦੀਪ ਸਿੰਘ ਭੱਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ। ਇਸ ਸਮਰਥਨ ਲਈ ਧੰਨਵਾਦ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਪਿੰਡ ਲਾਧੂਕਾ ਦੀ ਪੰਚਾਇਤ, ਬਲਾਕ ਸੰਮਤੀ ਮੈਂਬਰਾਂ, ਸਮੂਹ ਸਰਪੰਚ ਤੇ ਹਾਜ਼ਰ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਪਿਆਰ, ਮਾਣ-ਸਤਿਕਾਰ ਅਤੇ ਵਿਸ਼ਵਾਸ ਉਨ੍ਹਾਂ ਲਈ ਬਹੁਤ ਕੀਮਤੀ ਸਰਮਾਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਨਿਰਸਵਾਰਥ ਸੇਵਾ ਕਰਨਾ, ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਹ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਦੀ ਬਿਹਤਰੀ ਲਈ ਦਿਨ-ਰਾਤ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਟਿਕਟ ਚੈਕਿੰਗ ਸਟਾਫ਼ ਨੇ ਯਾਤਰੀ ਦਾ ਗੁਆਚਿਆ ਹੋਇਆ ਬੈਗ ਤੇ ਪਰਸ ਲੱਭ ਕੇ ਸੁਰੱਖਿਅਤ ਮੋੜਿਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਵਿਖੇ ਐਨ.ਡੀ.ਆਰ.ਐਫ.ਟੀਮ ਵਲੋਂ ਆਫ਼ਤ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।