28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਅਤੇ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਪੁਲਿਸ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਪਿੰਡ ਫੱਤੂਵਾਲਾ ਵੱਲ ਜਾ ਰਹੇ ਸਨ ਤਾਂ ਰੇਤ ਦੇ ਖੱਡੇ ਕੋਲ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ।

ਅਜੀਤ ਡੈਸਕ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਅਤੇ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਪੁਲਿਸ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਪਿੰਡ ਫੱਤੂਵਾਲਾ ਵੱਲ ਜਾ ਰਹੇ ਸਨ ਤਾਂ ਰੇਤ ਦੇ ਖੱਡੇ ਕੋਲ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਜਸ਼ਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਵਜੋਂ ਹੋਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਸਮੈਨਵਾਲਾ ਕਾਠਗੜ੍ਹ ਦੇ ਨੇੜੇ ਗਸ਼ਤ ਕਰ ਰਹੇ ਸਨ ਤਾਂ ਸੁਰਜੀਤ ਸਿੰਘ ਉਰਫ਼ ਗਟਾਰੀ ਪੁੱਤਰ ਕਸ਼ਮੀਰ ਸਿੰਘ ਵਾਸੀ ਚੱਕ ਕਬਰ ਵਾਲਾ ਉਰਫ਼ ਪੰਡਤਾਂ ਵਾਲੀਆਂ ਝੁੱਗੀਆਂ ਨਸ਼ੇ ਦੀ ਹਾਲਤ ਵਿਚ ਆਉਂਦਾ ਦਿਖਾਈ ਦਿੱਤਾ। ਪੁਲਿਸ ਦੀ ਗੱਡੀ ਦੇਖ ਕੇ ਉਹ ਘਬਰਾ ਗਿਆ ਅਤੇ ਆਪਣੇ ਸੱਜੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਸੁੱਟ ਕੇ ਝਾੜੀਆਂ ਵਿਚ ਲੁਕਣ ਲੱਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਟਰਾਲੇ ਨਾਲ ਟਕਰਾ ਕੇ ਕਬੱਡੀ ਖਿਡਾਰੀ ਗੰਭੀਰ ਜ਼ਖ਼ਮੀ ਹਰਿਆਣਾ ਮੈਚ ਖੇਡਣ ਜਾ ਰਿਹਾ ਸੀ ਨੌਜਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।