29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਿਧਾਇਕ ਸਵਨਾ ਨੇ ਪੰਜਾਬ ਵਿਧਾਨ ਸਭਾ ’ਚ ਚੁੱਕਿਆ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ’ਚ ਸ਼ਾਮਿਲ ਕਰਨ ਦਾ ਮੁੱਦਾ

ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹਲਕਾ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਾਇਕ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਨੂੰ ਜ਼ੋਰਦਾਰ ਢੰਗ ਨਾਲ ਬੁਲੰਦ ਕੀਤਾ। ਵਿਧਾਇਕ ਸਵਨਾ ਨੇ ਸਦਨ ਵਿਚ ਮੰਗ ਰੱਖੀ ਕਿ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਇਸ ਵਰਗ ਦੇ ਲੋਕਾਂ ਨੂੰ ਬਣਦੇ ਸੰਵਿਧਾਨਕ ਹੱਕ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ।

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਵਿਚ ਸ਼ਾਮਿਲ ਕਰਨ ਦੀ ਮੰਗ ਰੱਖਦੇ ਹੋਏ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ 29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਹਲਕਾ ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਾਇਕ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਨੂੰ ਜ਼ੋਰਦਾਰ ਢੰਗ ਨਾਲ ਬੁਲੰਦ ਕੀਤਾ। ਵਿਧਾਇਕ ਸਵਨਾ ਨੇ ਸਦਨ ਵਿਚ ਮੰਗ ਰੱਖੀ ਕਿ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇ ਤਾਂ ਜੋ ਇਸ ਵਰਗ ਦੇ ਲੋਕਾਂ ਨੂੰ ਬਣਦੇ ਸੰਵਿਧਾਨਕ ਹੱਕ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਮੁੱਦੇ ’ਤੇ ਚਰਚਾ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਨਾਇਕ ਸਮਾਜ ਪੰਜਾਬ ਵਿਚ ਸਮਾਜਿਕ ਤੇ ਆਰਥਿਕ ਤੌਰ ’ਤੇ ਕਾਫ਼ੀ ਪਛੜਿਆ ਹੋਇਆ ਹੈ। ਇਸ ਮੁੱਦੇ ’ਤੇ ਸਰਕਾਰ ਦਾ ਪੱਖ ਰੱਖਦਿਆਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ ਦੇ ਸਮਾਨ ਦਰਜਾ ਦੇਣ ਦੀ ਪ੍ਰਕਿਰਿਆ ’ਤੇ ਗੰਭੀਰਤਾ ਨਾਲ ਕਾਰਵਾਈ ਚੱਲ ਰਹੀ ਹੈ। ਇਸ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਪੂਰਾ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਖੇਤਰੀ ਵਿਰਾਸਤੀ ਤੇ ਯੁਵਕ ਮੇਲੇ ’ਚ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਬਾਲ ਸਾਹਿਤ ਨੂੰ ਸਮਰਪਿਤ ‘ਨਵੀਆਂ ਕਲਮਾਂ ਨਵੀਂ ਉਡਾਣ’ (ਭਾਗ-97) ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।