30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੁੱਖ ਮੰਤਰੀ ਦੇ ਅਬੋਹਰ ਦੌਰੇ ਨੂੰ ਲੈ ਕੇ ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਜਾਇਜ਼ਾ

ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਪਹੁੰਚ ਕੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਚੌਥੀ ਕਿਸ਼ਤ ਜਾਰੀ ਕਰਨਗੇ। ਮੁੱਖ ਮੰਤਰੀ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਪ੍ਰਸ਼ਾਸਨਿਕ ਪੱਧਰ ’ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 30-10-2026
ਅਬੋਹਰ, 29 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਨਵੰਬਰ ਨੂੰ ਅਬੋਹਰ ਪਹੁੰਚ ਕੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਚੌਥੀ ਕਿਸ਼ਤ ਜਾਰੀ ਕਰਨਗੇ। ਮੁੱਖ ਮੰਤਰੀ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਪ੍ਰਸ਼ਾਸਨਿਕ ਪੱਧਰ ’ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਲਗਾਤਾਰ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸਥਾਨਕ ਪੱਧਰ ’ਤੇ ਵੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਸੇ ਸਿਲਸਿਲੇ ਵਿਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐੱਸ. ਐੱਸ. ਪੀ. ਗਗਨ ਅਜੀਤ ਸਿੰਘ, ਹਲਕਾ ਇੰਚਾਰਜ ਸੁਹਾਨੀ ਡੋਡਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਹਰਪ੍ਰੀਤ ਸਿੰਘ ਨੇ ਪ੍ਰਸਤਾਵਿਤ ਰੈਲੀ ਵਾਲੀ ਥਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਮਾਗਮ ਵਾਲੀ ਥਾਂ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਸੰਬੰਧੀ ਸੰਬੰਧਿਤ ਅਧਿਕਾਰੀਆਂ ਤੇ ਵਰਕਰਾਂ ਨਾਲ ਗੱਲਬਾਤ ਕੀਤੀ। ਨਿਰੀਖਣ ਦੌਰਾਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵੱਖ-ਵੱਖ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਨਿਰੀਖਣ ਦੌਰਾਨ ਅਧਿਕਾਰੀਆਂ ਤੇ ਪਾਰਟੀ ਆਗੂਆਂ ਨੇ ਸਮਾਗਮ ਵਾਲੀ ਥਾਂ ’ਤੇ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਦੇ ਆਗਮਨ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧਾਂ ਵਿਚ ਜੁਟੀ ਟੀਮ ਨਾਲ ਮੁਲਾਕਾਤ ਕਰਕੇ ਤਿਆਰੀਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਸਾਰੇ ਸੰਬੰਧਿਤ ਵਿਅਕਤੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਗੁਰਚਰਨ ਸਿੰਘ ਨੂਰਪੁਰ ਡੀ.ਡੀ. ਪੰਜਾਬੀ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਹੋਣਗੇ ਰੂਬਰੂ ਅਗਲੀ ਖ਼ਬਰ ਸਾਬਕਾ ਮੰਤਰੀ ਸੁਰਜੀਤ ਜਿਆਣੀ ਦੀ ਚਿੱਠੀ ਮਗਰੋਂ ਹਰਕਤ ’ਚ ਆਇਆ ਰੇਲਵੇ ਵਿਭਾਗ, ਫ਼ਾਜ਼ਿਲਕਾ ਨੂੰ ਮਿਲਣ ਜਾ ਰਹੀਆਂ ਹਨ ਤਿੰਨ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।