ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ, ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਦਿੱਤਾ ਭਰੋਸਾ
ਜਲਾਲਾਬਾਦ, 2 ਨਵੰਬਰ (ਜਸਕਰਨ ਸਿੰਘ ਤਨੇਜਾ)-ਹਲਕਾ ਜਲਾਲਾਬਾਦ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਚੱਕ ਜੰਡਵਾਲਾ (ਮੌਲਵੀ ਵਾਲਾ) ਤੋਂ ਆਮ ਆਦਮੀ ਪਾਰਟੀ ਛੱਡ ਕੇ ਵੀਰਪਾਲ ਸਿੰਘ ਪਾਲ਼ੂ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਆਗੂ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਸ
ਸੁਖਵਿੰਦਰ ਸਿੰਘ ਕਾਕਾ ਕੰਬੋਜ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਵੀਰਪਾਲ ਸਿੰਘ ਪਾਲ਼ੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦੇ ਹੋਏ। ਤਸਵੀਰ-ਜਸਕਰਨ ਸਿੰਘ ਤਨੇਜਾ
03-11-2026
ਜਲਾਲਾਬਾਦ, 2 ਨਵੰਬਰ (ਜਸਕਰਨ ਸਿੰਘ ਤਨੇਜਾ)-ਹਲਕਾ ਜਲਾਲਾਬਾਦ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਚੱਕ ਜੰਡਵਾਲਾ (ਮੌਲਵੀ ਵਾਲਾ) ਤੋਂ ਆਮ ਆਦਮੀ ਪਾਰਟੀ ਛੱਡ ਕੇ ਵੀਰਪਾਲ ਸਿੰਘ ਪਾਲ਼ੂ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਮੌਕੇ ਭਾਜਪਾ ਆਗੂ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਨਵੇਂ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਦਲਜੀਤ ਸਿੰਘ ਸਰਪੰਚ, ਲਖਵਿੰਦਰ ਸਿੰਘ ਮਿਰੋਕ, ਜਗਤਾਰ ਸਿੰਘ ਬੱਟੀ, ਸੇਠ ਅਮਰ ਸਿੰਘ, ਬੂੜ ਸਿੰਘ ਬੱਟੀ, ਰੂੜ ਸਿੰਘ, ਕਰਨ ਬੱਟੀ, ਫੌਜਾ ਸਿੰਘ, ਗੁਰਦੇਵ ਸਿੰਘ, ਮਿਸਤਰੀ ਸ਼ਿੰਦਰ ਸਿੰਘ, ਡਿੰਪਲ ਬਜਾਜ, ਚਿਮਨ ਸਿੰਘ ਰਾਏ ਅਤੇ ਨਿਹਾਲ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।