03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦਾਣਾ ਮੰਡੀ ਵਿਖੇ ਖੋਲ੍ਹਿਆ ਚੋਣ ਦਫ਼ਤਰ, ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਫ਼ਾਜ਼ਿਲਕਾ ਬਣਾਉਣਾ ਮੁੱਖ ਟੀਚਾ

ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਿੱਥੇ ਪੁਰਾਣੇ ਆਗੂ ਸਰਗਰਮ ਹਨ, ਉੱਥੇ ਹੀ ਨਵੇਂ ਚਿਹਰੇ ਵੀ ਸਿਆਸੀ ਮੈਦਾਨ ਵਿਚ ਉੱਤਰ ਰਹੇ ਹਨ।

ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਨਵੇਂ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਲੋਕ ਗਾਇਕ ਰਣਧੀਰ ਸਿੰਘ ਧੀਰਾ ਬਰਾੜ ਹੋਰਨਾਂ ਪਤਵੰਤਿਆਂ ਨਾਲ। ਤਸਵੀਰ-ਬਲਜੀਤ ਸਿੰਘ 03-11-2026
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਿੱਥੇ ਪੁਰਾਣੇ ਆਗੂ ਸਰਗਰਮ ਹਨ, ਉੱਥੇ ਹੀ ਨਵੇਂ ਚਿਹਰੇ ਵੀ ਸਿਆਸੀ ਮੈਦਾਨ ਵਿਚ ਉੱਤਰ ਰਹੇ ਹਨ। ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਰਹਿਣ ਵਾਲੇ ਪ੍ਰਸਿੱਧ ਲੋਕ ਗਾਇਕ ਰਣਧੀਰ ਸਿੰਘ ‘ਧੀਰਾ ਬਰਾੜ’ ਨੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਫ਼ਾਜ਼ਿਲਕਾ ਹਲਕੇ ਤੋਂ ਲੜਨ ਦਾ ਰਸਮੀ ਐਲਾਨ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਵਲੋਂ ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਆਪਣੇ ਨਵੇਂ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਧੀਰਾ ਬਰਾੜ ਨੂੰ ਨਵੀਂ ਸਿਆਸੀ ਪਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧੀਰਾ ਬਰਾੜ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਮਾਜਿਕ ਅਤੇ ਸਿਆਸੀ ਕੰਮਾਂ ਵਿਚ ਸਰਗਰਮ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਜਲਦ ਹੀ ਕਿਸੇ ਮੁੱਦਈ ਸਿਆਸੀ ਪਾਰਟੀ ਦੀ ਟਿਕਟ ’ਤੇ ਫ਼ਾਜ਼ਿਲਕਾ ਹਲਕੇ ਤੋਂ ਚੋਣ ਮੈਦਾਨ ਵਿਚ ਉੱਤਰਨਗੇ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਉਨ੍ਹਾਂ ਦੀ ਮੁੱਢਲੀ ਪਹਿਲ ਹੋਵੇਗੀ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਚੰਗੇ ਰਾਹ ਪਾਉਣਾ ਉਨ੍ਹਾਂ ਦਾ ਮੁੱਖ ਮਨੋਰਥ ਹੈ। ਇਸ ਸਮਾਗਮ ਦੌਰਾਨ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ, ਹਰਮੰਦਰ ਸਿੰਘ ਬਰਾੜ, ਕੇਰੀਆਂ ਪਿੰਡ ਦੇ ਸਰਪੰਚ ਰਮੇਸ਼, ਸਰਪੰਚ ਨੋਨਾ ਬਰਾੜ, ਨਿਰਭੈ ਸਿੰਘ ਬਰਾੜ ਅਤੇ ਆਵਾ ਪਿੰਡ ਦੇ ਸਾਬਕਾ ਸਰਪੰਚ ਸ਼ਮਿੰਦਰ ਸਿੰਘ ਸਮੇਤ ਕਈ ਮੋਹਤਬਰ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦੀ ਕੰਧ ਢਾਹੁਣ ਵਾਲਿਆਂ ’ਤੇ ਐਫ.ਆਈ.ਆਰ.ਦਰਜ ਕਰਨ ਦੀ ਮੰਗ ਤਿੰਨ ਦਿਨਾਂ ’ਚ ਕਾਰਵਾਈ ਨਾ ਹੋ... ਅਗਲੀ ਖ਼ਬਰ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ, ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਦਿੱਤਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।