05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾਸਟਰ ਰਣਜੀਤ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

ਬੱਲੂਆਣਾ, 4 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਧਰਮਪੁਰਾ ਦੇ ਵਸਨੀਕ ਮਾਸਟਰ ਰਣਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ (ਸੇਵਾਮੁਕਤ ਸਰਕਾਰੀ ਡੰਗਰ ਡਾਕਟਰ) ਦਾ ਅਚਾਨਕ ਦੇਹਾਂਤ ਹੋ ਗਿਆ। ਉਹ 72 ਵਰ੍ਹਿਆਂ ਦੇ ਸਨ।

ਕਰਨੈਲ ਸਿੰਘ ਦੀ ਫਾਈਲ ਫੋਟੋ 05-11-2026
ਬੱਲੂਆਣਾ, 4 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਧਰਮਪੁਰਾ ਦੇ ਵਸਨੀਕ ਮਾਸਟਰ ਰਣਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ (ਸੇਵਾਮੁਕਤ ਸਰਕਾਰੀ ਡੰਗਰ ਡਾਕਟਰ) ਦਾ ਅਚਾਨਕ ਦੇਹਾਂਤ ਹੋ ਗਿਆ। ਉਹ 72 ਵਰ੍ਹਿਆਂ ਦੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਡਾ.ਕਰਨੈਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਅਤੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਨੇ ਅੰਤਿਮ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਧਰਮਪੁਰਾ ਦੇ ਸ਼ਮਸ਼ਾਨ ਘਾਟ ਵਿਖੇ ਨਮ ਅੱਖਾਂ ਨਾਲ ਕਰ ਦਿੱਤਾ ਗਿਆ। ਡਾ.ਕਰਨੈਲ ਸਿੰਘ ਦੇ ਅਕਾਲ ਚਲਾਣੇ ’ਤੇ ਇਲਾਕੇ ਦੀਆਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਮਾਸਟਰ ਰਣਜੀਤ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਫ਼ਾਜ਼ਿਲਕਾ ਤੋਂ ਜੰਮੂ-ਕਟੜਾ (ਵੈਸ਼ਨੋ ਦੇਵੀ) ਲਈ ਜਲਦ ਚੱਲੇਗੀ ਇਕ ਹੋਰ ਨਵੀਂ ਰੇਲ ਗੱਡੀ-ਵਿਨੋਦ ਭਵਾਨੀਆ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ’ਚ ਸਾਲਾਨਾ ਸਮਾਗਮ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।