05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਦੀ ਇਨਸਾਫ਼ ਰੈਲੀ ’ਚ ਸ਼ਮੂਲੀਅਤ ਲਈ ਰਵਾਨਾ

ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਕਾਂਗਰਸੀ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 05-11-2026
ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਕਾਂਗਰਸੀ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਰਵਾਨਗੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਤੋਂ ਨਿਰਾਸ਼ ਹਨ ਅਤੇ ਸੂਬੇ ਵਿਚ ਸਿਆਸੀ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਵਿਰੁੱਧ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਹੋਰਨਾਂ ਵਰਗਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਨੂੰ ਲੋਕਾਂ ਦੇ ਸਾਹਮਣੇ ਰੱਖਣ ਦੇ ਮਕਸਦ ਨਾਲ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਇਹ ਵਿਸ਼ਾਲ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਪਾਰਟੀ ਦੀ ਸੀਨੀਅਰ ਕੌਮੀ ਅਤੇ ਸੂਬਾਈ ਲੀਡਰਸ਼ਿਪ ਸ਼ਿਰਕਤ ਕਰ ਰਹੀ ਹੈ। ਬੀਬੀ ਰਜਿੰਦਰ ਕੌਰ ਨੇ ਕਿਹਾ ਕਿ ਇਹ ਰੈਲੀ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਸੰਦਰਭ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਦੇ ਟੀਚੇ ਨਾਲ ਮੈਦਾਨ ਵਿਚ ਉੱਤਰੇਗੀ। ਇਸ ਮੌਕੇ ਉਨ੍ਹਾਂ ਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਏ ਸਮੂਹ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਿਰ ਦੇ ਮਹਿਤਾਬ ਨੇ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।