ਸਰਵਹਿਤਕਾਰੀ ਵਿੱਦਿਆ ਮੰਦਿਰ ਦੇ ਮਹਿਤਾਬ ਨੇ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਜਿੱਤਿਆ ਸੋਨ ਤਗਮਾ
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਖੇਡ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਸੰਗਰੂਰ ਵਿਖੇ ਆਯੋਜਿਤ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਹੋਣਹਾਰ ਖਿਡਾਰੀ ਮਹਿਤਾਬ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਂ ਕੀਤਾ ਹੈ। ਇਸ ਰਾਜ ਪੱਧਰੀ ਪ੍ਰਤੀਯੋਗਤਾ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ।
70ਵੀਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਤੀਰ-ਅੰਦਾਜ਼ੀ ਵਿਚ ਸੋਨ ਤਗਮਾ ਜਿੱਤਣ ਵਾਲੇ ਹੋਣਹਾਰ ਖਿਡਾਰੀ ਮਹਿਤਾਬ ਸਿੰਘ ਨੂੰ ਵਧਾਈ ਦਿੰਦੇ ਹੋਏ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ। ਅਜੀਤ ਤਸਵੀਰ
05-11-2026