06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਵਾਤਾਵਰਨ ਸੰਭਾਲ ਪ੍ਰੋਗਰਾਮ ਕਰਵਾਇਆ

ਬੱਲੂਆਣਾ, 5 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਨੇ ਰੇਂਜਰ ਮਨਜੀਤ ਸਿੰਘ ਦੀ ਅਗਵਾਈ ਹੇਠ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਨੇ ਟੀਮ ਦਾ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 06-11-2026
ਬੱਲੂਆਣਾ, 5 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਨੇ ਰੇਂਜਰ ਮਨਜੀਤ ਸਿੰਘ ਦੀ ਅਗਵਾਈ ਹੇਠ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਨੇ ਟੀਮ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਜੰਗਲਾਤ ਵਿਭਾਗ ਦੀ ਟੀਮ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਸਿੰਗਲ-ਯੂਜ਼ ਪਲਾਸਟਿਕ ਦੇ ਗੰਭੀਰ ਨੁਕਸਾਨਾਂ ਤੋਂ ਜਾਣੂ ਕਰਵਾਇਆ ਅਤੇ ਇਸ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਪਲਾਸਟਿਕ ਮੁਕਤ ਵਾਤਾਵਰਨ ਦਾ ਸੰਦੇਸ਼ ਦਿੰਦੀਆਂ ਸੁੰਦਰ ਪੇਂਟਿੰਗਜ਼ ਵੀ ਬਣਾਈਆਂ ਗਈਆਂ, ਜਿਨ੍ਹਾਂ ਦੀ ਆਏ ਹੋਏ ਅਧਿਕਾਰੀਆਂ ਨੇ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਨੇ ਜੰਗਲਾਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀਮਤੀ ਪਰਮਜੀਤ ਕੌਰ, ਮਿਸ ਸ਼ਕੁੰਤਲਾ ਅਤੇ ਮਿਸ ਪ੍ਰਿਆ ਸਮੇਤ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਨੈਤਿਕ ਅਤੇ ਮਨਿੰਦਰ ਦੀ ਸ਼ਾਨਦਾਰ ਸਫਲਤਾ, ਸਟੇਟ ਵਾਲੀਬਾਲ ’ਚ ਜਿੱਤਿਆ ਦੂਜਾ ਸਥਾਨ, ਨੈਸ਼ਨ... ਅਗਲੀ ਖ਼ਬਰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।