06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਨੈਤਿਕ ਅਤੇ ਮਨਿੰਦਰ ਦੀ ਸ਼ਾਨਦਾਰ ਸਫਲਤਾ, ਸਟੇਟ ਵਾਲੀਬਾਲ ’ਚ ਜਿੱਤਿਆ ਦੂਜਾ ਸਥਾਨ, ਨੈਸ਼ਨਲ ਲਈ ਹੋਈ ਚੋਣ

ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ-4) ਦੇ ਤਹਿਤ ਜਲੰਧਰ ਵਿਖੇ ਆਯੋਜਿਤ ਰਾਜ ਪੱਧਰੀ ਵਾਲੀਬਾਲ ਪ੍ਰਤੀਯੋਗਤਾ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਨੈਤਿਕ ਕੰਬੋਜ ਅਤੇ ਮਨਿੰਦਰ ਨੇ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਰਾਜ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ।

ਸਟੇਟ ਵਾਲੀਬਾਲ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਨੈਤਿਕ ਅਤੇ ਮਨਿੰਦਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ। ਅਜੀਤ ਤਸਵੀਰ 06-11-2026
ਫ਼ਾਜ਼ਿਲਕਾ, 5 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ-4) ਦੇ ਤਹਿਤ ਜਲੰਧਰ ਵਿਖੇ ਆਯੋਜਿਤ ਰਾਜ ਪੱਧਰੀ ਵਾਲੀਬਾਲ ਪ੍ਰਤੀਯੋਗਤਾ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਨੈਤਿਕ ਕੰਬੋਜ ਅਤੇ ਮਨਿੰਦਰ ਨੇ ਬਿਹਤਰੀਨ ਖੇਡ ਦਾ ਮੁਜ਼ਾਹਰਾ ਕਰਦਿਆਂ ਰਾਜ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਇਸ ਸਫਲਤਾ ਦੀ ਸ਼ੁਰੂਆਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਤੋਂ ਹੋਈ ਸੀ, ਜਿੱਥੇ ਦੋਵਾਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਟੀਮ ਵਿਚ ਆਪਣੀ ਥਾਂ ਪੱਕੀ ਕੀਤੀ ਸੀ। ਜਲੰਧਰ ਵਿਖੇ ਹੋਏ ਇਸ ਰਾਜ ਪੱਧਰੀ ਖੇਡ ਮਹਾਕੁੰਭ ਵਿਚ ਵੱਖ-ਵੱਖ ਜ਼ਿਲ੍ਹਿਆਂ ਦੀਆਂ 9 ਚੋਟੀ ਦੀਆਂ ਟੀਮਾਂ ਨੇ ਭਾਗ ਲਿਆ। ਫਸਵੇਂ ਮੁਕਾਬਲਿਆਂ ਦੌਰਾਨ ਨੈਤਿਕ ਅਤੇ ਮਨਿੰਦਰ ਦੀ ਟੀਮ ਨੇ ਵਧੀਆ ਤਾਲਮੇਲ ਦਾ ਪ੍ਰਦਰਸ਼ਨ ਕਰਦੇ ਹੋਏ ਉਪ ਵਿਜੇਤਾ ਦਾ ਖ਼ਿਤਾਬ ਆਪਣੇ ਨਾਮ ਕੀਤਾ। ਇਸ ਪ੍ਰਾਪਤੀ ਲਈ ਦੋਵਾਂ ਖਿਡਾਰੀਆਂ ਨੂੰ 7,000-7,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਰਾਜ ਪੱਧਰ ’ਤੇ ਮਿਲੀ ਇਸ ਵੱਡੀ ਸਫਲਤਾ ਤੋਂ ਬਾਅਦ ਹੁਣ ਇਹ ਦੋਵੇਂ ਖਿਡਾਰੀ ਦਸੰਬਰ ਮਹੀਨੇ ਵਿਚ ਉੱਤਰਾਖੰਡ ਵਿਖੇ ਹੋਣ ਵਾਲੀ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਵਿਦਿਆਰਥੀਆਂ ਦੀ ਇਸ ਝੰਡੇ ਗੱਡਵੀਂ ਜਿੱਤ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਡੂੰਘੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਜੇਤੂ ਖਿਡਾਰੀਆਂ, ਕੋਚ ਵਾਸੂਦੇਵ ਸ਼ਰਮਾ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਨੈਸ਼ਨਲ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸ਼੍ਰੀ ਸਨਾਤਨ ਧਰਮ ਮਹਾਬੀਰ ਮਾਡਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਵਾਤਾਵਰਨ ਸੰਭਾਲ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।