ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕ ਵਾਤਾਵਰਨ ਦੀ ਸੰਭਾਲ ਵੱਲ ਧਿਆਨ ਦੇਣ- ਸਰਪੰਚ ਪਰਮਜੀਤ ਕੌਰ
ਮੰਡੀ ਲਾਧੂਕਾ, 5 ਨਵੰਬਰ(ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ ਸੈਣੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਆਪਸੀ ਭਾਈਚਾਰੇ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਅਜੀਤ ਡੈਸਕ
06-11-2026