ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਕਾਬੂ
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਲੇਮਸ਼ਾਹ ਰੋਡ ਫ਼ਾਜ਼ਿਲਕਾ ਵਿਖੇ ਗਸ਼ਤ ਕਰ ਰਹੇ ਸਨ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ।
ਅਜੀਤ ਡੈਸਕ
11-11-2026