ਜਲਾਲਾਬਾਦ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਪੰਜਾਬ ਪ੍ਰਧਾਨ ਨਾਲ ਕੀਤੀ ਚਰਚਾ
ਜਲਾਲਾਬਾਦ, 10 ਨਵੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਦਿਹਾਤੀ ਸ਼ਿੰਦਰ ਮਹਾਲਮ ਨੇ ਬੀਤੇ ਦਿਨ ਫ਼ਿਰੋਜ਼ਪੁਰ ਦੇ ਕਾਂਗਰਸੀ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਨਾਲ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਸ਼ੇਰ ਸਿੰਘ ਘੁਬਾਇਆ ਸੰਸਦ ਮੈਂਬਰ ਦੇ ਨਾਲ ਮਿਲ ਕੇ ਸ਼ਿੰਦਰ ਮਹਾਲਮ ਨੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨਾਲ ਜਲਾਲਾਬਾਦ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਜਲਾਲਾਬਾਦ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
11-11-2026