12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਕੀਕਤ ਕੌਰ ਗਰੇਵਾਲ ਅਤੇ ਹਰਮਨਦੀਪ ਸਿੰਘ ਸੰਧੂ ਨੇ ਪੁਰਾਣੇ ਰਿਕਾਰਡ ਤੋੜ ਕੇ ਸਥਾਪਿਤ ਕੀਤੇ ਨਵੇਂ ਕੀਰਤੀਮਾਨ

ਫ਼ਾਜ਼ਿਲਕਾ, 11 ਨਵੰਬਰ (ਅਮਰਜੀਤ ਸ਼ਰਮਾ)- ਚੰਡੀਗੜ੍ਹ ਵਿਖੇ 2 ਤੋਂ 5 ਨਵੰਬਰ ਤੱਕ ਕਰਵਾਏ ਗਏ ਇੰਟਰ ਕਾਲਜ ਅਥਲੈਟਿਕਸ ਮੁਕਾਬਲਿਆਂ ਵਿਚ ਐੱਮ. ਆਰ.

ਇੰਟਰ ਕਾਲਜ ਅਥਲੈਟਿਕਸ ਮੁਕਾਬਲਿਆਂ ਵਿਚ ਚਾਰ ਤਗਮੇ ਜਿੱਤਣ ਵਾਲੇ ਐੱਮ.ਆਰ.ਕਾਲਜ ਦੇ ਖਿਡਾਰੀ ਪ੍ਰਿੰਸੀਪਲ, ਅਧਿਆਪਕਾਂ ਅਤੇ ਕੋਚਾਂ ਨਾਲ । ਅਜੀਤ ਤਸਵੀਰ 12-11-2026
ਫ਼ਾਜ਼ਿਲਕਾ, 11 ਨਵੰਬਰ (ਅਮਰਜੀਤ ਸ਼ਰਮਾ)- ਚੰਡੀਗੜ੍ਹ ਵਿਖੇ 2 ਤੋਂ 5 ਨਵੰਬਰ ਤੱਕ ਕਰਵਾਏ ਗਏ ਇੰਟਰ ਕਾਲਜ ਅਥਲੈਟਿਕਸ ਮੁਕਾਬਲਿਆਂ ਵਿਚ ਐੱਮ.ਆਰ. ਕਾਲਜ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਤਗਮੇ ਜਿੱਤ ਕੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਕਾਲਜ ਦੇ ਦੋ ਖਿਡਾਰੀਆਂ ਨੇ ਪੁਰਾਣੇ ਰਿਕਾਰਡ ਤੋੜ ਕੇ ਨਵੇਂ ਰਿਕਾਰਡ ਸਥਾਪਿਤ ਕੀਤੇ। ਮੁਕਾਬਲਿਆਂ ਵਿਚ ਹਕੀਕਤ ਕੌਰ ਗਰੇਵਾਲ ਨੇ ਹੈਮਰ ਥਰੋਅ ਵਿਚ 56.77 ਮੀਟਰ ਦੀ ਸ਼ਾਨਦਾਰ ਥਰੋਅ ਲਗਾ ਕੇ ਆਪਣਾ ਹੀ ਪੁਰਾਣਾ ਰਿਕਾਰਡ ਤੋੜਦਿਆਂ ਨਵਾਂ ਕੀਰਤੀਮਾਨ ਸਥਾਪਿਤ ਕੀਤਾ। ਇਸੇ ਤਰ੍ਹਾਂ ਲੌਂਗ ਜੰਪ ਵਿਚ ਹਰਮਨਦੀਪ ਸਿੰਘ ਸੰਧੂ ਨੇ 7.36 ਮੀਟਰ ਦੀ ਛਾਲ ਲਗਾ ਕੇ 20 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ। ਇਸ ਤੋਂ ਪਹਿਲਾਂ ਇਹ ਰਿਕਾਰਡ ਹਰਵਿੰਦਰ ਸਿੰਘ ਪੂਰਾ ਦੇ ਨਾਮ ਸੀ, ਜਿਨ੍ਹਾਂ ਨੇ 7.35 ਮੀਟਰ ਦੀ ਛਾਲ ਲਗਾਈ ਸੀ। ਇਸ ਤੋਂ ਇਲਾਵਾ ਪੁਖਰਾਜ ਸਿੰਘ ਗਰੇਵਾਲ ਨੇ ਡੈਕਾਥਲਨ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਅਤੇ ਅਲਫ਼ਾਜ਼ ਕੌਰ ਗਰੇਵਾਲ ਨੇ ਹੈਪਟਾਥਲਨ ਵਿਚ ਕਾਂਸੀ ਦਾ ਤਗਮਾ ਜਿੱਤਿਆ। ਖ਼ਾਸ ਗੱਲ ਇਹ ਰਹੀ ਕਿ ਹਕੀਕਤ ਕੌਰ ਗਰੇਵਾਲ, ਅਲਫ਼ਾਜ਼ ਕੌਰ ਗਰੇਵਾਲ ਅਤੇ ਪੁਖਰਾਜ ਸਿੰਘ ਗਰੇਵਾਲ ਤਿੰਨੋਂ ਭੈਣ-ਭਰਾ ਹਨ, ਜਿਨ੍ਹਾਂ ਨੇ ਇੱਕੋ ਮੁਕਾਬਲੇ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੌਥਾ ਖਿਡਾਰੀ ਨਰਿੰਦਰ ਸਿੰਘ ਗਰੇਵਾਲ ਵੀ ਅਥਲੈਟਿਕਸ ਕੋਚ ਰਾਣੀ ਗਰੇਵਾਲ ਦਾ ਸਿੱਖਿਆਰਥੀ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਕਾਲਜ ਵਾਪਸੀ ਦੌਰਾਨ ਪ੍ਰਿੰਸੀਪਲ ਸ੍ਰੀਮਤੀ ਮੰਜੂ ਕਪੂਰ, ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਰਾਮ ਸਿੰਘ ਭੁੱਲਰ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ। ਡਾ. ਰਾਮ ਸਿੰਘ ਪੁੱਲਰ ਵੱਲੋਂ ਖਿਡਾਰੀਆਂ ਨੂੰ ਕਾਲਜ ਵਿਚ ਅਭਿਆਸ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਤਿਆਰੀ ਵਿਚ ਮਦਦ ਮਿਲ ਰਹੀ ਹੈ। ਅਥਲੈਟਿਕਸ ਕੋਚ ਨਗਿੰਦਰ ਸਿੰਘ ਅਤੇ ਰਾਣੀ ਗਰੇਵਾਲ ਨੇ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਲਗਾਤਾਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਦੀ ਚੋਣ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਲਈ ਹੋਵੇਗੀ, ਜਿੱਥੇ ਉਹ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਖਿਡਾਰੀ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਕਰਕੇ ਫ਼ਾਜ਼ਿਲਕਾ ਜ਼ਿਲ੍ਹੇ ਅਤੇ ਕਾਲਜ ਦਾ ਨਾਮ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ’ਚ 12 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ ਅਗਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 45 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।