ਦੋ ਨਾਜਾਇਜ਼ ਪਿਸਤੌਲਾਂ ਸਮੇਤ ਦਿਓਰ - ਭਰਜਾਈ ਗ੍ਰਿਫ਼ਤਾਰ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ ਇਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ।
ਅਜੀਤ ਡੈਸਕ
14-11-2026