ਡੇਂਗੂ - ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਘਰ - ਘਰ ਜਾਂਚ ਮੁਹਿੰਮ
ਅਬੋਹਰ, 13 ਨਵੰਬਰ (ਵਿਵੇਕ ਹੂੜੀਆ)-ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਇਨ੍ਹਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਫ਼ਾਜ਼ਿਲਕਾ ਡਾ.
ਅ
ਅਬੋਹਰ ਵਿਖੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦੇ ਹੋਏ ਸਿਹਤ ਕਰਮੀ। ਅਜੀਤ ਤਸਵੀਰ
14-11-2026
ਅਬੋਹਰ, 13 ਨਵੰਬਰ (ਵਿਵੇਕ ਹੂੜੀਆ)-ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਇਨ੍ਹਾਂ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਫ਼ਾਜ਼ਿਲਕਾ ਡਾ.ਰਵਿੰਦਰ ਸਿੰਘ, ਜ਼ਿਲ੍ਹਾ ਮਲੇਰੀਆ ਅਫ਼ਸਰ ਅਤੇ ਡਾ.ਮਨੋਜ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ.ਅਬੋਹਰ ਡਾ.ਸੁਮਿਤ ਸਿੰਘ ਦੀ ਅਗਵਾਈ ਹੇਠ ਐਨ.ਵੀ.ਬੀ.ਡੀ. ਸੀ.ਪੀ.ਟੀਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਘਰ-ਘਰ ਜਾ ਕੇ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਹੋਰ ਬਰਤਨਾਂ ਵਿਚ ਜਮਾਂ ਪਾਣੀ ਦੀ ਬਾਰੀਕੀ ਨਾਲ ਜਾਂਚ ਕੀਤੀ। ਜਿਨ੍ਹਾਂ ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ ਅਤੇ ਲੋੜ ਅਨੁਸਾਰ ਫੌਗਿੰਗ ਵੀ ਕਰਵਾਈ ਗਈ। ਇਸ ਮੌਕੇ ਐੱਸ.ਐੱਮ.ਓ. ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪਾਣੀ ਵਿਚ ਪੈਦਾ ਹੁੰਦੇ ਹਨ। ਇਸ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਇਸ ਮੌਕੇ ਟਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਆਸ਼ਾ ਵਰਕਰਾਂ ਅਤੇ 4 ਬਰੀਡਿੰਗ ਚੈੱਕਰ ਟੀਮਾਂ ਵਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾ ਰਿਹਾ ਹੈ। ਇਹ ਟੀਮਾਂ ਰੋਜ਼ਾਨਾ 30 ਤੋਂ 35 ਘਰਾਂ ਵਿਚ ਜਾ ਕੇ ਫ਼ਰਿਜ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ, ਕੂਲਰਾਂ, ਗਮਲਿਆਂ ਅਤੇ ਡਰੰਮਾਂ ਦੀ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਜਾਗਰੂਕ ਕਰ ਰਹੀਆਂ ਹਨ। ਨੋਡਲ ਅਧਿਕਾਰੀ ਡਾ. ਸੁਬੀਨਇੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਬੁਖ਼ਾਰ ਦੇ ਮਰੀਜ਼ਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਲੋੜ ਅਨੁਸਾਰ ਉਨ੍ਹਾਂ ਦੇ ਟੈੱਸਟ ਕੀਤੇ ਜਾ ਰਹੇ ਹਨ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ। ਇਸ ਮੌਕੇ ਪਰਮਜੀਤ ਸਿੰਘ, ਭਾਰਤ ਸੇਠੀ, ਜਗਦੀਸ਼ ਕੁਮਾਰ, ਅਮਨਦੀਪ ਸਿੰਘ ਅਤੇ ਰਾਜੀਵ ਕੁਮਾਰ ਸਮੇਤ ਹੋਰ ਸਿਹਤ ਕਰਮਚਾਰੀ ਮੌਜੂਦ ਸਨ।