ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਦਸਮੇਸ਼ ਸੇਵਾ ਸੁਸਾਇਟੀ ਅਤੇ ਮਨੁੱਖਤਾ ਦੀ ਭਲਾਈ ਸੇਵਾ ਸੁਸਾਇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਕਮਰੇ ਵਾਲਾ ਰੋਡ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਕਥਾ ਦਾ ਅਨੰਦ ਮਾਣਿਆ।
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਦਸਮੇਸ਼ ਸੇਵਾ ਸੁਸਾਇਟੀ ਅਤੇ ਮਨੁੱਖਤਾ ਦੀ ਭਲਾਈ ਸੇਵਾ ਸੁਸਾਇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਕਮਰੇ ਵਾਲਾ ਰੋਡ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਕਥਾ ਦਾ ਅਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹੋਈ। ਇਸ ਮੌਕੇ ਭਾਈ ਸੁਖਦੀਪ ਸਿੰਘ ਪ੍ਰਚਾਰਕ, ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਰਾਜ ਪ੍ਰਬੰਧ ਦੇ ਸੁਨਹਿਰੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਵਲੋਂ ਕਾਇਮ ਕੀਤੇ ਖ਼ਾਲਸਾ ਰਾਜ ਦੀਆਂ ਵਿਸ਼ੇਸ਼ਤਾਵਾਂ ਅਤੇ ਉਸ ਸਮੇਂ ਦੇ ਇਤਿਹਾਸਕ ਮਹੱਤਵ ਬਾਰੇ ਚਾਨਣਾ ਪਾਇਆ। ਇਸ ਉਪਰੰਤ ਭਾਈ ਬਾਜ਼ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸੇ ਦੌਰਾਨ ਭਾਈ ਗੁਰਪ੍ਰਤਾਪ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਿਤ ਇਤਿਹਾਸਕ ਪ੍ਰਸੰਗ ਸਾਂਝੇ ਕਰਦਿਆਂ ਸੰਗਤਾਂ ਨੂੰ ਖ਼ਾਲਸਾ ਰਾਜ ਦੇ ਸ਼ਾਨਾਮੱਤੇ ਇਤਿਹਾਸ ਦੀ ਯਾਦ ਦਿਵਾਈ। ਇਸ ਮੌਕੇ ਸੁਖਚੈਨ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਆਪਣੇ ਵਿਰਸੇ ਨਾਲ ਜੋੜਨਾ ਹੈ। ਇਸ ਮੌਕੇ ਸਤਨਾਮ ਸਿੰਘ ਥਿੰਦ, ਅਜੈਬ ਸਿੰਘ, ਡਾ. ਹਰਭਜਨ ਸਿੰਘ ਸਮੇਤ ਹੋਰ ਸੰਗਤਾਂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।