ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮੌਕੇ ਕਾਂਗਰਸੀਆਂ ਵਲੋਂ ਸ਼ਰਧਾਂਜਲੀਆਂ ਭੇਟ
ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਦੇ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਮੌਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਡਿਤ ਨਹਿਰੂ ਦੀ ਤਸਵੀਰ ’ਤੇ ਫ਼ੁਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ।
ਅਜੀਤ ਡੈਸਕ
15-11-2026