15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਧੂਮਧਾਮ ਨਾਲ ਮਨਾਇਆ ਬਾਲ ਦਿਵਸ

ਫ਼ਾਜ਼ਿਲਕਾ, 14 ਨਵੰਬਰ(ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ(ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਬੱਚਿਆਂ ਨੇ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸੁੰਦਰ ਕਵਿਤਾਵਾਂ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਮਨਮੋਹਕ ਨ੍ਰਿਤ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਕਲਾ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਪੂਰੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੀ ਨਹੀਂ, ਸਗੋਂ ਸਮਾਜ ਦੀ ਸਭ ਤੋਂ ਅਨਮੋਲ ਧਰੋਹਰ ਵੀ ਹਨ। ਬਾਲ ਦਿਵਸ ਸਾਨੂੰ ਬੱਚਿਆਂ ਦੀਆਂ ਖ਼ੁਸ਼ੀਆਂ, ਅਧਿਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਪਛਾਣ ਕੇ ਨਿਖਾਰਨ ਦੀ ਲੋੜ ਹੈ। ਬੱਚਿਆਂ ਨੂੰ ਸਿਰਫ਼ ਕਿਤਾਬੀ ਸਿੱਖਿਆ ਤੱਕ ਸੀਮਤ ਰੱਖਣ ਦੀ ਬਜਾਏ ਖੇਡਾਂ, ਕਲਾ, ਸੰਗੀਤ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਦੇ ਮੌਕੇ ਦੇਣੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਮਿਹਨਤ ਨਾਲ ਜੀਵਨ ਵਿਚ ਅੱਗੇ ਵਧਣ ਦੇ ਨਾਲ-ਨਾਲ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਮੈਨੇਜਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਅਤੇ ਸਮਾਜ ਦਾ ਭਵਿੱਖ ਹੁੰਦੇ ਹਨ। ਬਾਲ ਦਿਵਸ ਬੱਚਿਆਂ ਦੀ ਪ੍ਰਤਿਭਾ, ਸੁਪਨਿਆਂ ਅਤੇ ਖ਼ੁਸ਼ੀਆਂ ਨੂੰ ਸਮਰਪਿਤ ਵਿਸ਼ੇਸ਼ ਦਿਨ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਅੰਦਰ ਕੁੱਝ ਵੱਖਰਾ ਕਰਨ ਦੀ ਸਮਰੱਥਾ ਹੁੰਦੀ ਹੈ, ਲੋੜ ਸਿਰਫ਼ ਉਸ ਨੂੰ ਸਹੀ ਦਿਸ਼ਾ, ਹੌਸਲਾ ਅਤੇ ਮੌਕੇ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਅੰਤ ਵਿਚ ਵਿਦਿਆਰਥੀਆਂ ਨੇ ਬਾਲ ਦਿਵਸ ਸਮਾਗਮ ਦਾ ਭਰਪੂਰ ਅਨੰਦ ਮਾਣਿਆ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਕੂਲ ਸਟਾਫ਼ ਨੇ ਅਹਿਮ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਸਵ. ਰਾਜੂ ਕਾਮਰਾ ਦੀ ਨਿੱਘੀ ਯਾਦ ਵਿਚ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਅਧਿਆਪਕਾਂ ਨੇ ਕਵਿਤਾਵਾਂ, ਕੁਇਜ਼ ਮੁਕਾਬਲੇ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਕੀਤਾ ਉਤਸ਼ਾਹਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।