16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ-ਸ਼ੀਲਾ ਦੇਵੀ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਾਜ਼ਿਲਕਾ ਦੀ ਪ੍ਰਧਾਨ ਸ਼ੀਲਾ ਦੇਵੀ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣਨ ’ ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਵਲੋਂ ਅੱਜ ਤੱਕ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ ਗਿਆ।

ਅਜੀਤ ਡੈਸਕ 16-11-2026
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਾਜ਼ਿਲਕਾ ਦੀ ਪ੍ਰਧਾਨ ਸ਼ੀਲਾ ਦੇਵੀ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣਨ ’ ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਵਲੋਂ ਅੱਜ ਤੱਕ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਆਂਗਣਵਾੜੀ ਕੇਂਦਰਾਂ ਵਿਚ ਆਉਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣਾ ਮੰਦਭਾਗਾ ਹੈ, ਜਿਸ ਨਾਲ ਰਾਸ਼ਨ ਦੀ ਗੁਣਵੱਤਾ ਅਤੇ ਮਾਵਾਂ ਅਤੇ ਬੱਚਿਆਂ ਦੀ ਸਿਹਤ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਬਲਾਕ ਪ੍ਰਧਾਨ ਸ਼ੀਲਾ ਦੇਵੀ ਨੇ ਐਲਾਨ ਕੀਤਾ ਕਿ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ 16 ਨਵੰਬਰ ਤੋਂ 6 ਦਸੰਬਰ ਤੱਕ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਵਿਚ ਬਲਾਕ ਫ਼ਾਜ਼ਿਲਕਾ ਦੀਆਂ ਸਮੂਹ ਵਰਕਰਾਂ ਅਤੇ ਹੈਲਪਰਾਂ ਵਧ-ਚੜ੍ਹ ਕੇ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਾਣ-ਭੱਤਾ ਦੁੱਗਣਾ ਕਰਨ ਸਮੇਤ ਹੋਰ ਜਾਇਜ਼ ਮੰਗਾਂ ਤੁਰੰਤ ਨਾ ਮੰਨੀਆਂ ਤਾਂ 6 ਦਸੰਬਰ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਬੋਹਰ ਦੀ ਮਾੜੀ ਸਫ਼ਾਈ ਵਿਵਸਥਾ ਲਈ ‘ਆਪ’ ਅਤੇ ਭਾਜਪਾ ਦੀ ਆਪਸੀ ਖਿੱਚੋਤਾਣ ਜ਼ਿੰਮੇਵਾਰ-ਸੁਧੀਰ ਭਾਦੂ ਅਗਲੀ ਖ਼ਬਰ ਅਬੋਹਰ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਕਾਂਗਰਸ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ-ਸੁਧੀਰ ਭਾਦੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।