ਸਮਾਜਸੇਵੀ ਗਿਲਹੋਤਰਾ ਨੇ ਕੈਬਨਿਟ ਮੰਤਰੀ ਸਿਰਸਾ ਨੂੰ ਆਸਿਫਵਾਲਾ ਦੇ ਸ਼ਹੀਦੀ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪ੍ਰਮੁੱਖ ਸਮਾਜਸੇਵੀ ਕਰਨ ਗਿਲਹੋਤਰਾ ਨੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਸੰਬਰ ਮਹੀਨੇ ਵਿਚ ਆਸਿਫਵਾਲਾ ਵਿਖੇ ਕਰਵਾਏ ਜਾਣ ਵਾਲੇ ਇਤਿਹਾਸਕ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮਨਜਿੰਦਰ ਸਿੰਘ ਸਿਰਸਾ ਨੇ ਇਸ ਸੱਦੇ ਨੂੰ ਖ਼ੁਸ਼ੀ ਨਾਲ ਪ੍ਰਵਾਨ ਕਰਦਿਆਂ ਸਮਾਗਮ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ।
ਅਜੀਤ ਡੈਸਕ
16-11-2026