16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 51 ਮਰੀਜ਼ਾਂ ਦੀ ਕੀਤੀ ਜਾਂਚ

ਜਲਾਲਾਬਾਦ, 15 ਨਵੰਬਰ (ਜਸਕਰਨ ਸਿੰਘ ਤਨੇਜਾ)-ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਅਤੇ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਐਤਵਾਰ ਨੂੰ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਡਾ.

ਅਜੀਤ ਡੈਸਕ 16-11-2026
ਜਲਾਲਾਬਾਦ, 15 ਨਵੰਬਰ (ਜਸਕਰਨ ਸਿੰਘ ਤਨੇਜਾ)-ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਅਤੇ ਐਤਵਾਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਐਤਵਾਰ ਨੂੰ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਡਾ.ਰਾਜੀਵ ਮਿੱਢਾ ਨੇ 51 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਸਿਹਤ ਸਮੱਸਿਆਵਾਂ ਸਬੰਧੀ ਲੋੜੀਂਦੀ ਸਲਾਹ ਦਿੱਤੀ। ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਲੋੜਵੰਦ ਅਤੇ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਅਨਿਲ ਦੀਪ ਨਾਗਪਾਲ, ਵਿਜੇ ਬਾਘਲਾ, ਬਿੱਟੂ ਬੱਬਰ, ਗੁਰਚਰਨ ਕਮੀਰਿਆ , ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਅਤੇ ਮਾਣਿਕ ਚੌਹਾਨ ਸਮੇਤ ਸਭਾ ਦੇ ਹੋਰ ਮੈਂਬਰ ਵੀ ਮੌਜੂਦ ਸਨ। ਸਭਾ ਵਲੋਂ ਹਰ ਬੁੱਧਵਾਰ ਨਿਰੰਤਰ ਮੈਡੀਕਲ ਕੈਂਪ ਲਗਾ ਕੇ ਸਮਾਜ ਸੇਵਾ ਦੇ ਕਾਰਜਾਂ ’ਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਵ. ਰਾਜੂ ਕਾਮਰਾ ਦੀ ਯਾਦ ’ਚ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਪ੍ਰਭਾਤ ਫੇਰੀ ਦਾ ਫਰੈਂਡਜ਼ ਕਾਲੋਨੀ ਅਤੇ ਤੇਲੀਆਂ ਵਾਲੀ ਗਲੀ ਵਿਖੇ ਪੁੱਜਣ ਮੌਕੇ ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।