16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਹੀਂ ਲੋਕਤੰਤਰ ਵਿਚ ਮਤਦਾਨ ਦਾ ਦਿੱਤਾ ਸੰਦੇਸ਼

ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ)-ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੀ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੇ ਮਾਰਗਦਰਸ਼ਨ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 17-11-2026

ਅਬੋਹਰ, 16 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ)-ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੀ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੇ ਮਾਰਗਦਰਸ਼ਨ ਹੇਠ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਮੁਕਾਬਲੇ ਵਿਚ ਵਿਦਿਆਰਥਣਾਂ ਨੇ ਆਪਣੇ ਆਕਰਸ਼ਕ ਅਤੇ ਸੰਦੇਸ਼ਪੂਰਨ ਪੋਸਟਰਾਂ ਰਾਹੀਂ ਮਤਦਾਨ ਦੀ ਮਹੱਤਤਾ, ਨਿਰਪੱਖ ਚੋਣਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਹਰੇਕ ਨਾਗਰਿਕ ਦੇ ਵੋਟ ਦੇ ਅਧਿਕਾਰ ਨੂੰ ਦਰਸਾਇਆ। ਵਿਦਿਆਰਥਣਾਂ ਨੇ ਆਪਣੀ ਕਲਾਤਮਕ ਪ੍ਰਤਿਭਾ ਰਾਹੀਂ ਇਹ ਸੰਦੇਸ਼ ਦਿੱਤਾ ਕਿ ਮਤਦਾਨ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਪੋਸਟਰਾਂ ਰਾਹੀਂ ਲੋਕਾਂ ਨੂੰ ਬਿਨਾਂ ਕਿਸੇ ਦਬਾਅ ਜਾਂ ਲਾਲਚ ਦੇ ਆਪਣੀ ਸੂਝ-ਬੂਝ ਨਾਲ ਵੋਟ ਪਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਕਿਹਾ ਕਿ ਨੌਜਵਾਨਾਂ ਵਿਚ ਮਤਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਮਾਜਿਕ ਅਤੇ ਨਾਗਰਿਕ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਡਾ.ਅਮਰਦੀਪ ਸਿੰਘ, ਸੁਨੀਲ ਉਪਨੇਜਾ, ਦਿਨੇਸ਼ ਸ਼ਰਮਾ, ਸੁਨੀਲ ਸੋਨੀ ਅਤੇ ਬਨੀਤਾ ਦੀ ਵਿਸ਼ੇਸ਼ ਭੂਮਿਕਾ ਰਹੀ।

ਪਿਛਲੀ ਖ਼ਬਰ ਪਿੰਡ ਸੁਰੇਸ਼ ਵਾਲਾ ’ਚ ਕਾਰ ਸਵਾਰ ਵਿਅਕਤੀ ਅਤੇ ਉਸ ਦੀ ਧੀ ’ਤੇ ਗੋਲੀਆਂ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ ਜੰਡਵਾਲਾ ਖ਼ਰਤਾ... ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਸਵਾਰ ਨੂੰ ਮਾਰੀ ਜ਼ੋਰਦਾਰ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।