16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨੈਸ਼ਨਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਇੰਟਰ-ਕਾਲਜ ਕਾਇਆਕਿੰਗ ਅਤੇ ਕੈਨੋਇੰਗ ਮੁਕਾਬਲਿਆਂ ’ਚ ਜਿੱਤੇ ਤਗਮੇ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ (ਫ਼ਾਜ਼ਿਲਕਾ) ਦੇ ਵਿਦਿਆਰਥੀਆਂ ਨੇ ਇੰਟਰ-ਕਾਲਜ ਕਾਇਆਕਿੰਗ ਅਤੇ ਕੈਨੋਇੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ 13 ਅਤੇ 14 ਨਵੰਬਰ ਨੂੰ ਸੁਖਨਾ ਝੀਲ (ਚੰਡੀਗੜ੍ਹ) ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਕਾਲਜ ਦੇ ਖਿਡਾਰੀਆਂ ਸੁਮੀਤ ਕੁਮਾਰ, ਜਗਨ ਬਾਜਵਾ, ਲਵਿਸ਼, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਸਿਮਰਨਜੀਤ, ਨਾਨਕ, ਪੱਪੀ ਸਿੰਘ ਅਤੇ ਕਰਨ ਨੇ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਕਾਂਸੀ ਦੇ ਤਗਮੇ ਹਾਸਲ ਕੀਤੇ।

ਅਜੀਤ ਡੈਸਕ 17-11-2026
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ (ਫ਼ਾਜ਼ਿਲਕਾ) ਦੇ ਵਿਦਿਆਰਥੀਆਂ ਨੇ ਇੰਟਰ-ਕਾਲਜ ਕਾਇਆਕਿੰਗ ਅਤੇ ਕੈਨੋਇੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ 13 ਅਤੇ 14 ਨਵੰਬਰ ਨੂੰ ਸੁਖਨਾ ਝੀਲ (ਚੰਡੀਗੜ੍ਹ) ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਕਾਲਜ ਦੇ ਖਿਡਾਰੀਆਂ ਸੁਮੀਤ ਕੁਮਾਰ, ਜਗਨ ਬਾਜਵਾ, ਲਵਿਸ਼, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਸਿਮਰਨਜੀਤ, ਨਾਨਕ, ਪੱਪੀ ਸਿੰਘ ਅਤੇ ਕਰਨ ਨੇ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਕਾਂਸੀ ਦੇ ਤਗਮੇ ਹਾਸਲ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਿੰਸੀਪਲ ਨੇ ਜੇਤੂ ਖਿਡਾਰੀਆਂ ਅਤੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਮਨਾਇਆ ‘ਬਾਲ ਦਿਵਸ’ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।