16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਏਕਲ ਫਾਊਂਡੇਸ਼ਨ ਵਲੋਂ ਸਰਹੱਦੀ ਪਿੰਡਾਂ ਵਿਚ ਲਗਾਏ ਮੁਫ਼ਤ ਮੈਡੀਕਲ ਕੈਂਪ

ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਏਕਲ ਫਾਊਂਡੇਸ਼ਨ ਆਫ਼ ਇੰਡੀਆ ਦੀ ਪੰਜਾਬ ਸ਼ਾਖਾ ਵਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਅਜੀਤ ਡੈਸਕ 17-11-2026
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਏਕਲ ਫਾਊਂਡੇਸ਼ਨ ਆਫ਼ ਇੰਡੀਆ ਦੀ ਪੰਜਾਬ ਸ਼ਾਖਾ ਵਲੋਂ ਨੈਸ਼ਨਲ ਮੈਡੀਕੋਜ਼ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿਚ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਏਕਲ ਫਾਊਂਡੇਸ਼ਨ ਦੇ ਪੂਰਬੀ ਪੰਜਾਬ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਪੇਂਡੂ ਇਲਾਕਿਆਂ ਵਿਚ ਸੈਂਕੜੇ ਪ੍ਰਾਇਮਰੀ ਪੱਧਰ ਦੇ ਸਕੂਲ ਚਲਾ ਕੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਵਾਲੀ ਏਕਲ ਸਕੂਲਾਂ ਦੀ ਇਸ ਸੰਸਥਾ ਵਲੋਂ 6 ਪਿੰਡਾਂ ਵਿਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿਚ ਪੀ.ਜੀ.ਆਈ ਚੰਡੀਗੜ੍ਹ, ਸੀ.ਐਮ.ਸੀ ਲੁਧਿਆਣਾ, ਏਮਜ਼ ਬਠਿੰਡਾ ਅਤੇ ਹੋਰ ਹਸਪਤਾਲਾਂ ਦੇ ਪ੍ਰਮੁੱਖ ਡਾਕਟਰਾਂ ਡਾ. ਕਰਨ ਸਿਡਾਨਾ, ਡਾ.ਅਰਸ਼ਦੀਪ ਜੱਗਾ, ਡਾ. ਉਦਿਤ ਸਿੰਘ, ਡਾ. ਵਿਸ਼ਾਲ ਸੋਨੀ, ਡਾ. ਉਦੈ ਮਹਾਜਨ, ਡਾ. ਪ੍ਰਭਾਤ ਰਿਜਲ ਅਤੇ ਹੋਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਲੀਲਾਧਰ ਸ਼ਰਮਾ ਨੇ ਦੱਸਿਆ ਕਿ ਵੱਡੇ ਹਸਪਤਾਲਾਂ ਦੇ ਡਾਕਟਰਾਂ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਨਾਲ ਪਿੰਡਾਂ ਦੇ ਲੋਕਾਂ ਦੇ ਚਿਹਰਿਆਂ ’ਤੇ ਵੱਖਰੀ ਹੀ ਮੁਸਕਾਨ ਦੇਖਣ ਨੂੰ ਮਿਲੀ। ਇਸ ਮੌਕੇ ਏਕਲ ਅਭਿਆਨ ਦੇ ਪੂਰਬੀ ਪ੍ਰਦੇਸ਼ ਦੇ ਪ੍ਰਧਾਨ ਲੀਲਾਧਰ ਸ਼ਰਮਾ, ਸੁਰਿੰਦਰ ਮੁਲੜੀ, ਜਗੀਰ ਸਿੰਘ ਘੋਗਾ, ਰਵੀ ਮੱਕੜ, ਗੁਲਾਬ ਸਿੰਘ, ਕੁਲਦੀਪ ਸਿੰਘ, ਚੰਨ ਸਿੰਘ ਅਤੇ ਰਮੇਸ਼ ਕੁਮਾਰ ਸਮੇਤ ਮਹਿਲਾ ਅਹੁਦੇਦਾਰਾਂ ਨੇ ਮਿਲ ਕੇ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕਰਕੇ ਧੰਨਵਾਦ ਪ੍ਰਗਟ ਕੀਤਾ। ਕੈਂਪਾਂ ਵਿਚ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੇ ਪੂਰਾ ਸਹਿਯੋਗ ਦਿੱਤਾ। ਇਸ ਮੁਹਿੰਮ ਤਹਿਤ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੌਸ਼ਟਿਕ ਖ਼ੁਰਾਕ ਖਾਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਿਖੇ ‘ਆਪ’ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਗਿਆਨ ਸਿੰਘ ਮੁੰਗੋ ਨਾਲ ਵਕੀਲਾਂ ਦੀ ਵਿਸ਼ੇਸ਼ ਬ... ਅਗਲੀ ਖ਼ਬਰ ਰਾਜ ਬਖ਼ਸ਼ ਕੰਬੋਜ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਪੰਜਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।