ਕਰਨ ਗਿਲਹੋਤਰਾ ਅਤੇ ਫ਼ਾਜ਼ਿਲਕਾ ਦੇ ਸਰਪੰਚਾਂ ਨੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਫ਼ਾਜ਼ਿਲਕਾ, 16 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਰਨ ਗਿਲਹੋਤਰਾ ਅਤੇ ਫ਼ਾਜ਼ਿਲਕਾ ਦੇ ਸਰਪੰਚਾਂ ਦੇ ਵਫ਼ਦ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਕੇਂਦਰੀ ਮੰਤਰੀ ਦੇ ਸਾਹਮਣੇ ਪ੍ਰਮੁੱਖਤਾ ਨਾਲ ਉਠਾਇਆ।
ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਸ਼ਹੀਦਾਂ ਦੀ ਸਮਾਧੀ ’ਆਸਿਫਵਾਲਾ’ ਦਾ ਚਿੱਤਰ ਭੇਟ ਕਰਦੇ ਹੋਏ ਕਰਨ ਗਿਲਹੋਤਰਾ ਅਤੇ ਸਰਪੰਚਾਂ ਦਾ ਵਫ਼ਦ। ਅਜੀਤ ਤਸਵੀਰ
17-11-2026