ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
ਜਲਾਲਾਬਾਦ, 17 ਨਵੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸੇਵਾ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਰਮਲ ਸਿੰਘ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਅਜੀਤ ਡੈਸਕ
18-11-2026