19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਨੌਜਵਾਨਾਂ ਨੂੰ ਭਰਤੀ ਲਈ ਮਿਲੇਗੀ ਮੁਫ਼ਤ ਸਿਖਲਾਈ

ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਸਿਖਲਾਈ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਫ਼ਾਜ਼ਿਲਕਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਜਿਵੇਂ ਕਿ ਸੀ. ਏ.

ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਸਿਖਲਾਈ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਫ਼ਾਜ਼ਿਲਕਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਜਿਵੇਂ ਕਿ ਸੀ.ਏ.ਪੀ ਐਫ ਬੀ.ਐੱਸ.ਐਫ, ਸੀ.ਆਈ.ਐੱਸ.ਐਫ, ਸੀ.ਆਈ.ਪੀ.ਐਫ, ਐੱਸ.ਐੱਸ.ਬੀ, ਆਈ.ਟੀ.ਬੀ.ਪੀ, ਏ.ਆਰ, ਐੱਸ.ਐੱਸ.ਐਫ ਅਤੇ ਐਨ.ਆਈ.ਏ ਲਈ ਭਰਤੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਨ੍ਹਾਂ ਭਰਤੀਆਂ ਲਈ ਤਿਆਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਕੇਵਲ ਲੜਕਿਆਂ ਲਈ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦੇ ਜਿਹੜੇ ਨੌਜਵਾਨ ਉਪਰੋਕਤ ਭਰਤੀਆਂ ਲਈ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਰਿਪੋਰਟ ਕਰਨ। ਨਾਮ ਦਰਜ ਕਰਵਾਉਣ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9:30 ਵਜੇ ਤੋਂ 11:30 ਵਜੇ ਤੱਕ ਹੈ। ਕੈਂਪ ਵਿਚ ਆਉਣ ਵਾਲੇ ਨੌਜਵਾਨ ਆਪਣੇ ਨਾਲ ਸਬੰਧਿਤ ਭਰਤੀ ਲਈ ਆਨਲਾਈਨ ਅਰਜ਼ੀ ਦੇਣ ਦੇ ਸਬੂਤ ਦੀ ਫ਼ੋਟੋ ਕਾਪੀ, ਦਸਵੀਂ ਜਮਾਤ ਦਾ ਅਸਲ ਸਰਟੀਫਿਕੇਟ ਅਤੇ ਉਸ ਦੀ ਫ਼ੋਟੋ ਕਾਪੀ, ਪੰਜਾਬ ਦਾ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਦੀਆਂ ਫ਼ੋਟੋ ਕਾਪੀਆਂ, ਚਾਲੂ ਬੈਂਕ ਖਾਤੇ ਦੀ ਫ਼ੋਟੋ ਕਾਪੀ, ਇਕ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ ਅਤੇ ਇਕ ਪੈੱਨ ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਵੀ ਨਾਲ ਲਿਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਰਹਿਣ ਵਾਲੇ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਦੀ ਤਿਆਰੀ ਲਈ ਵੀ ਕੋਈ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਯੋਗ ਅਤੇ ਚਾਹਵਾਨ ਨੌਜਵਾਨਾਂ ਕੇਵਲ ਲੜਕਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਭਰਤੀ ਲਈ ਆਪਣੀ ਤਿਆਰੀ ਸਮੇਂ ਸਿਰ ਸ਼ੁਰੂ ਕਰਨ।
ਪਿਛਲੀ ਖ਼ਬਰ ਰਾਜ ਬਖ਼ਸ਼ ਕੰਬੋਜ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ 2027 ਦੀਆਂ ਵਿਧਾਨ ਸਭਾ ਚੋਣਾਂ ਅਤ... ਅਗਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 56 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।