ਸ੍ਰੀ ਸਾਲਾਸਰ-ਖਾਟੂ ਵਾਲੇ ਦੇ ਨਾਮ ਸਮਰਪਿਤ ਹੋਵੇਗਾ 22 ਨੂੰ ਧਾਰਮਿਕ ਸਮਾਗਮ -ਵਿਧਾਇਕ ਕੰਬੋਜ ਗੋਲਡੀ
ਜਲਾਲਾਬਾਦ, 18 ਨਵੰਬਰ (ਜਤਿੰਦਰ ਪਾਲ ਸਿੰਘ)-ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੀ ਨਵੀਂ ਸਬਜ਼ੀ ਮੰਡੀ ਵਿਖੇ ਆੜ੍ਹਤੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੰਡੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਲੰਟੀਅਰ ਸਾਹਿਬਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਅਜੀਤ ਡੈਸਕ
19-11-2026