18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਤਰੰਜ ਮੁਕਾਬਲਿਆਂ ’ਚ ਪੰਜਾਬ ਵਿਜੇਤਾ ਅਨਮੋਲ ਦਾ ਨਿੱਘਾ ਸਵਾਗਤ

ਮੰਡੀ ਲਾਧੂਕਾ, 18 ਨਵੰਬਰ (ਰਾਕੇਸ਼ ਛਾਬੜਾ)-ਹਿੰਦ ਪਾਕਿ ਸਰਹੱਦ ਦੇ ਬਿਲਕੁਲ ਨੇੜੇ ਵੱਸੇ ਪਿੰਡ ਤੇਜਾ ਰੁਹੇਲਾ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਇਸ ਪਿੰਡ ਦੇ ਛੋਟੇ ਬੱਚੇ ਨੇ ਸੂਬਾ ਪੱਧਰੀ ਸ਼ਤਰੰਜ ਦੇ ਮੁਕਾਬਲਿਆਂ ਵਿਚ ਵਿਜੇਤਾ ਬਣ ਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪਿੰਡ ਤੇਜਾ ਰੁਹੇਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਰਾਜੇਸ਼ ਕੁਮਾਰ ਨੇ ਕਿਹਾ ਹੈ ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਜਿੱਤਣ ਵਾਲੇ ਅਨਮੋਲ ਸਿੰਘ ਦਾ ਪਿੰਡ ਦੇ ਸਕੂਲ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 19-11-2026
ਮੰਡੀ ਲਾਧੂਕਾ, 18 ਨਵੰਬਰ (ਰਾਕੇਸ਼ ਛਾਬੜਾ)-ਹਿੰਦ ਪਾਕਿ ਸਰਹੱਦ ਦੇ ਬਿਲਕੁਲ ਨੇੜੇ ਵੱਸੇ ਪਿੰਡ ਤੇਜਾ ਰੁਹੇਲਾ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਇਸ ਪਿੰਡ ਦੇ ਛੋਟੇ ਬੱਚੇ ਨੇ ਸੂਬਾ ਪੱਧਰੀ ਸ਼ਤਰੰਜ ਦੇ ਮੁਕਾਬਲਿਆਂ ਵਿਚ ਵਿਜੇਤਾ ਬਣ ਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪਿੰਡ ਤੇਜਾ ਰੁਹੇਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਰਾਜੇਸ਼ ਕੁਮਾਰ ਨੇ ਕਿਹਾ ਹੈ ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਜਿੱਤਣ ਵਾਲੇ ਅਨਮੋਲ ਸਿੰਘ ਦਾ ਪਿੰਡ ਦੇ ਸਕੂਲ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਇਸ ਇਲਾਕੇ ਦੇ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਕੂਲ ਦੇ ਸਟਾਫ਼ ਅਤੇ ਅਨਮੋਲ ਦੀ ਮਿਹਨਤ ਸਦਕਾ ਇਹ ਪ੍ਰਾਪਤੀ ਹੋਈ ਹੈ। ਅਨਮੋਲ ਸਿੰਘ ਦੇ ਸਕੂਲ ਪੁੱਜਣ ਤੇ ਸਕੂਲ ਦੀ ਪ੍ਰਬੰਧਕੀ ਕਮੇਟੀ, ਮਿਡ ਡੇ ਮੀਲ ਟੀਮ ਅਤੇ ਸਕੂਲ ਦੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਹੋਣਹਾਰ ਵਿਦਿਆਰਥੀ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਡੀ.ਏ.ਵੀ. ਹਰੀਪੁਰਾ ਸਕੂਲ ਦੇ ਵਿਦਿਆਰਥੀ ਗਰਵ ਅਤੇ ਵਿਧੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਕੀਤਾ ਰੌ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਭਾਤ ਫੇਰੀ ਕੱਢੀ 23 ਨਵੰਬਰ ਨੂੰ ਗੁਰੂਘਰ ਤੋਂ ਸਜਾਏ ਜਾਣਗੇ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।