18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਨਿੱਘੀ ਸ਼ਰਧਾਂਜਲੀ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਨ ਅਤੇ ਨਾਟਕ ਰਾਹੀਂ ਸ਼ਹੀਦ ਦੇ ਜੀਵਨ ਅਤੇ ਬਲੀਦਾਨ ਨੂੰ ਕੀਤਾ ਯਾਦ

ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ’ਤੇ ਫ਼ੁਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ।

ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਹਾਨ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਮੈਨੇਜਮੈਂਟ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ’ਤੇ ਫ਼ੁਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ। ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਣ ਅਤੇ ਨਾਟਕ ਦੇ ਮਾਧਿਅਮ ਰਾਹੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ, ਸੰਘਰਸ਼ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਰਵਉੱਚ ਬਲੀਦਾਨ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਵਲੋਂ ਖੇਡੇ ਗਏ ਨਾਟਕ ਨੇ ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁੱਝ ਨਿਛਾਵਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਆਦਰਸ਼ਾਂ, ਸਾਹਸ ਅਤੇ ਦੇਸ਼ ਪ੍ਰੇਮ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਨਵੀਂ ਪੀੜ੍ਹੀ ਨੂੰ ਇਨ੍ਹਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤੀ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਨਾਇਕ ਹਨ, ਜਿਨ੍ਹਾਂ ਦਾ ਨਾਂ ਇਤਿਹਾਸ ਵਿਚ ਸਦਾ ਸੁਨਹਿਰੀ ਅੱਖਰਾਂ ਵਿਚ ਦਰਜ ਰਹੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਹਿੰਮਤ ਅਤੇ ਸਮਰਪਣ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ।
ਪਿਛਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ ਦੀ ਤੁੰਗਵਾਲੀ ਇਕਾਈ ਦਾ ਗਠਨ ਅਗਲੀ ਖ਼ਬਰ ਅਕਸ਼ੈ ਨਵਮੀ ਮੌਕੇ ਜੈ ਮਾਂ ਮੰਦਰ ਵਿਖੇ ਸ਼ਰਧਾ ਨਾਲ ਚੜ੍ਹਾਇਆ ਪਵਿੱਤਰ ਧਵਜ ਸਮਾਜ ਸੇਵੀ ਅਸ਼ੋਕ ਅਨੇਜਾ ਅਤੇ ਕੌਂਸਲਰ ਸ਼ਸ਼ੀ ਅਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।