21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਾਲਜ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ

ਅਬੋਹਰ, 20 ਨਵੰਬਰ (ਵਿਵੇਕ ਹੂੜੀਆ)-ਡੀ. ਏ.

ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਜਨਗਣਨਾ ਸੰਬੰਧੀ ਕਰਵਾਏ ਜਾਗਰੂਕਤਾ ਸੈਸ਼ਨ ਦੌਰਾਨ ਜਾਣਕਾਰੀ ਦਿੰਦੇ ਹੋਏ ਰਿਸੋਰਸਪਰਸਨ ਅਤੇ ਹਾਜ਼ਰ ਕਾਲਜ ਸਟਾਫ਼। ਅਜੀਤ ਤਸਵੀਰ 21-11-2026
ਅਬੋਹਰ, 20 ਨਵੰਬਰ (ਵਿਵੇਕ ਹੂੜੀਆ)-ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਸਕੂਲ ਇੰਟਰਨਸ਼ਿਪ ਪ੍ਰੋਗਰਾਮ ਵਿਭਾਗ ਅਤੇ ਪਲਾਨਿੰਗ ਫੋਰਮ ਦੇ ਸਾਂਝੇ ਉੱਦਮ ਸਦਕਾ ਜਨਗਣਨਾ ਸਬੰਧੀ ਇਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਕਾਲਜ ਦੇ ਅਧਿਆਪਨ ਅਤੇ ਗੈਰ-ਅਧਿਆਪਨ ਕਰਮਚਾਰੀਆਂ ਨੂੰ ਜਨਗਣਨਾ ਦੀ ਪ੍ਰਕਿਰਿਆ, ਇਸ ਦੇ ਵੱਖ-ਵੱਖ ਪੜਾਵਾਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਓ.ਆਰ.ਜੀ.ਆਈ. ਤੋਂ ਪਹੁੰਚੇ ਰਿਸੋਰਸ ਪਰਸਨ ਰੰਜਨ ਭਟੇਜਾ ਅਤੇ ਦਿਨੇਸ਼ ਗਰੋਵਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡਾ. ਗੁਰਪ੍ਰੀਤ ਕੌਰ ਅਤੇ ਡਾ. ਮਣਿਕਾ ਪ੍ਰਭਾਕਰ ਵਲੋਂ ਰਿਸੋਰਸ ਪਰਸਨਾਂ ਦਾ ਸਵਾਗਤ ਕੀਤਾ ਗਿਆ। ਸੈਸ਼ਨ ਦੌਰਾਨ ਰੰਜਨ ਭਟੇਜਾ ਨੇ ਜਨਗਣਨਾ ਦੀ ਪ੍ਰਕਿਰਿਆ, ਇਸ ਦੇ ਵੱਖ-ਵੱਖ ਪੜਾਵਾਂ, ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਅਤੇ ਕੰਮ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਬਹੁਤ ਮਹੱਤਵਪੂਰਨ ਅਤੇ ਜ਼ਿੰਮੇਵਾਰੀ ਵਾਲਾ ਹੈ, ਜਿਸ ਨੂੰ ਸਹੀ ਜਾਣਕਾਰੀ ਇਕੱਠੀ ਕਰਕੇ ਅਤੇ ਨਿਰਧਾਰਿਤ ਨਿਯਮਾਂ ਦੀ ਪਾਲਨਾ ਕਰਦਿਆਂ ਪੂਰਾ ਕਰਨਾ ਜ਼ਰੂਰੀ ਹੈ। ਇਸ ਦੌਰਾਨ ਰਿਸੋਰਸ ਪਰਸਨਾਂ ਨੇ ਕਰਮਚਾਰੀਆਂ ਵਲੋਂ ਜਨਗਣਨਾ ਨਾਲ ਸਬੰਧਿਤ ਪੁੱਛੇ ਗਏ ਵੱਖ-ਵੱਖ ਸਵਾਲਾਂ ਅਤੇ ਸ਼ੰਕਿਆਂ ਦੇ ਜਵਾਬ ਵੀ ਦਿੱਤੇ ਅਤੇ ਇਸ ਕੰਮ ਨੂੰ ਸੁਚੱਜੇ ਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਨ ਲਈ ਮਾਰਗਦਰਸ਼ਨ ਕੀਤਾ। ਇਹ ਪ੍ਰੋਗਰਾਮ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ.ਵਿਜੇ ਗਰੋਵਰ ਦੀ ਅਗਵਾਈ ਹੇਠ ਕਰਵਾਇਆ ਗਿਆ। ਸਕੂਲ ਇੰਟਰਨਸ਼ਿਪ ਪ੍ਰੋਗਰਾਮ ਦੇ ਡਾਇਰੈਕਟਰ ਡਾ. ਗੁਰਪ੍ਰੀਤ ਕੌਰ, ਡਾ.ਮਣਿਕਾ ਪ੍ਰਭਾਕਰ ਅਤੇ ਡਾ.ਅਰਸ਼ਦੀਪ ਸਿੰਘ ਦੇ ਵਿਸ਼ੇਸ਼ ਸਹਿਯੋਗ ਅਤੇ ਤਾਲਮੇਲ ਨਾਲ ਇਹ ਸੈਸ਼ਨ ਸਫਲਤਾਪੂਰਵਕ ਸੰਪੰਨ ਹੋਇਆ। ਅੰਤ ਵਿਚ ਡਾ.ਅਰਸ਼ਦੀਪ ਸਿੰਘ ਨੇ ਰਿਸੋਰਸ ਪਰਸਨਾਂ ਵਲੋਂ ਦਿੱਤੀ ਗਈ ਮਹੱਤਵਪੂਰਨ ਜਾਣਕਾਰੀ ਅਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਮੁਕਾਬਲੇ ’ਚ 17 ਤਗਮੇ ਜਿੱਤੇ ਅਗਲੀ ਖ਼ਬਰ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ, ਖੇਤਾਂ ’ਚ ਪਹੁੰਚ ਕੇ ਬੁਝਾਈ ਅੱਗ, ਕਾਰਵਾਈ ਦੀ ਚਿਤਾਵਨੀ ਡੀ.ਸੀ.ਸ੍ਰੀਮਤੀ ਸੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।