20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੁਵਾੜਿਆਂਵਾਲੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਲੋਕ-ਪੱਖੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਚੁਵਾੜਿਆਂਵਾਲੀ ਤੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਬੱਸ ਨੂੰ ਪੂਰੇ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਰਵਾਨਾ ਕੀਤਾ ਗਿਆ। ਇਸ ਬੱਸ ਨੂੰ ਉੱਘੀ ਸਮਾਜ ਸੇਵਿਕਾ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ਲੋਕ-ਪੱਖੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਚੁਵਾੜਿਆਂਵਾਲੀ ਤੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਬੱਸ ਨੂੰ ਪੂਰੇ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਰਵਾਨਾ ਕੀਤਾ ਗਿਆ। ਇਸ ਬੱਸ ਨੂੰ ਉੱਘੀ ਸਮਾਜ ਸੇਵਿਕਾ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਬੱਸ ਦੀ ਰਵਾਨਗੀ ਮੌਕੇ ਸ਼ਰਧਾਲੂਆਂ ਵਲੋਂ ਲਾਏ ਗਏ ਜੈਕਾਰਿਆਂ ਨਾਲ ਪੂਰਾ ਮਾਹੌਲ ਭਗਤੀ ਮਈ ਬਣ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਇਹ ਯੋਜਨਾ ਇਕ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਬਜ਼ੁਰਗ ਮਾਤਾ-ਪਿਤਾ ਅਤੇ ਸ਼ਰਧਾਲੂਆਂ ਨੂੰ ਮੁਫ਼ਤ ਵਿਚ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ, ਖ਼ਾਸ ਕਰਕੇ ਬਜ਼ੁਰਗਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਨਾਲ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਪਿੰਡ ਦੇ ਸਰਪੰਚ ਮਿੰਦਰ ਕੁਮਾਰ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਬੇਹੱਦ ਖ਼ੁਸ਼ੀ ਵਾਲੀ ਗੱਲ ਹੈ। ਰਵਾਨਗੀ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸ਼ਰਧਾਲੂਆਂ ਨੇ ਵੀ ਮੁਫ਼ਤ ਯਾਤਰਾ ਦੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸ਼ੁੱਭ ਮੌਕੇ ਕਰਮਜੀਤ ਕੌਰ, ਤੁਲਸੀ ਰਾਮ, ਸ਼ੇਖਰ ਕੁਮਾਰ, ਬਿੱਟੂ ਸੇਤੀਆ, ਬੱਬੂ ਚੇਤੀਵਾਲ, ਕੁਸਮ ਲਤਾ, ਬਲਾਕ ਪ੍ਰਧਾਨ ਸਮੇਤ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰੈਡਿਟ ਕਾਰਡ ਰਾਹੀਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।