20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਐੱਨ. ਐੱਚ.

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਹੜਤਾਲ ਦੇ 15ਵੇਂ ਦਿਨ ਵੀ ਮੁਲਾਜ਼ਮਾਂ ਦਾ ਪ੍ਰਦਰਸ਼ਨ ਜਾਰੀ ਰਿਹਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਕਮੇਟੀ ਨਾਲ 25 ਨਵੰਬਰ ਨੂੰ ਮੀਟਿੰਗ ਤੈਅ ਹੋਈ ਹੈ, ਪਰ ਇਸ ਮੀਟਿੰਗ ਤੱਕ ਸਰਕਾਰ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਯੂਨੀਅਨ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨਾਲ ਹੋਣ ਵਾਲੀ ਇਸ ਮੀਟਿੰਗ ’ਚ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ 27 ਨਵੰਬਰ ਨੂੰ ਸੰਗਰੂਰ ਵਿਖੇ ਪੱਕਾ ਧਰਨਾ ਲਗਾਇਆ ਜਾਵੇਗਾ। ਮੁਲਾਜ਼ਮਾਂ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਆਗੂ ਕ੍ਰਿਸ਼ਨ ਕੰਬੋਜ ਨੂਰਸਮੰਦ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਅਣਦੇਖੀ ਅਤੇ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਕਾਰਨ ਮੁਲਾਜ਼ਮਾਂ ਨੂੰ ਸਿਹਤ ਸੇਵਾਵਾਂ ਬੰਦ ਕਰਨ ਵਰਗਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਲੈਣ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਤਾਂ ਜੋ ਹੜਤਾਲ ਖ਼ਤਮ ਹੋਵੇ ਅਤੇ ਆਮ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਮਿਲ ਸਕਣ। ਇਸ ਮੌਕੇ ਰਾਜੇਸ਼ ਕੁਮਾਰ, ਬਲਜੀਤ ਸੰਧੂ, ਜਸਪਿੰਦਰ ਕੌਰ, ਡਾ. ਸ਼ਾਇਨਾ, ਡਾ.ਆਕ੍ਰਿਤੀ, ਮੰਜੂ ਰਾਣੀ, ਸਿਮਰਨਜੀਤ ਕੌਰ, ਵਿਪਨ ਕੁਮਾਰ, ਸੰਦੀਪ ਕੁਮਾਰ, ਪੁਸ਼ਪਿੰਦਰ ਸਿੰਘ, ਨਿਸ਼ੂ ਅਤੇ ਰੌਬਿਨ ਸਮੇਤ ਹੋਰ ਐੱਨ.ਐੱਚ.ਐੱਮ. ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮੋਜਮ ਦੇ ਹਾਈ ਸਕੂਲ ਵਿਖੇ ਬਾਲ ਦਿਵਸ ਧੂਮ-ਧਾਮ ਨਾਲ ਮਨਾਇਆ ਖ਼ੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ... ਅਗਲੀ ਖ਼ਬਰ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਕੀਤੀ ‘ਜੰਪ ਐਂਡ ਫਨ’ ਗਤੀਵਿਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।