ਸਰਹੱਦੀ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ
ਅਬੋਹਰ, 21 ਨਵੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪੰਜਾਵਾ ਮਾਡਲ ਦੀਆਂ ਸੰਗਤਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਿੰਡ ਪੰਜਾਵਾ ਮਾਡਲ ਤੋਂ ਅੱਜ ਸਵੇਰੇ ਰਵਾਨਾ ਹੋਇਆ।
ਅਜੀਤ ਡੈਸਕ
22-11-2026