22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਬਕਾ ਮੰਤਰੀ ਨੇ ਬਿੱਟੂ ਮੋਂਗਾ ਨਾਲ ਮੁਲਾਕਾਤ ਕਰਕੇ ਘਟਨਾ ਦੀ ਜਾਣਕਾਰੀ ਲਈ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਦਿੱਤਾ ਭਰੋਸਾ

ਜਲਾਲਾਬਾਦ,21ਨਵੰਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਚਿੰਤਾ ਪ੍ਰਗਟ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਬਿੱਟੂ ਮੋਂਗਾ ਦੇ ਘਰ 12 ਨਵੰਬਰ ਦੀ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਵਲੋਂ ਕੀਤੀ ਗਈ ਫਾਇਰਿੰਗ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਬਿੱਟੂ ਮੋਂਗਾ ਦੀ ਦੁਕਾਨ ’ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਬਿੱਟੂ ਮੋਂਗਾ ਦੇ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਮੰਤਰੀ ਹੰਸ ਰਾਜ ਜੋਸਨ। ਤਸਵੀਰ-ਜਤਿੰਦਰ ਪਾਲ ਸਿੰਘ 22-11-2026
ਜਲਾਲਾਬਾਦ,21ਨਵੰਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਚਿੰਤਾ ਪ੍ਰਗਟ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕ ਬਿੱਟੂ ਮੋਂਗਾ ਦੇ ਘਰ 12 ਨਵੰਬਰ ਦੀ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਵਲੋਂ ਕੀਤੀ ਗਈ ਫਾਇਰਿੰਗ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਬਿੱਟੂ ਮੋਂਗਾ ਦੀ ਦੁਕਾਨ ’ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪੀੜਤ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ। ਇਸ ਮੌਕੇ ਗੱਲਬਾਤ ਕਰਦਿਆਂ ਹੰਸ ਰਾਜ ਜੋਸਨ ਨੇ ਕਿਹਾ ਕਿ ਜਲਾਲਾਬਾਦ ਸ਼ਹਿਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਸ਼ਹਿਰ ਵਿਚ ਕਿਤੇ ਨਾਜਾਇਜ਼ ਪਿਸਤੌਲਾਂ ਸਮੇਤ ਨੌਜਵਾਨ ਫੜੇ ਜਾ ਰਹੇ ਹਨ ਅਤੇ ਕਿਤੇ ਸ਼ਾਂਤੀ ਪਸੰਦ ਲੋਕਾਂ ਦੇ ਘਰਾਂ ਨੂੰ ਰਾਤ ਸਮੇਂ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਮੋਂਗਾ ਦੇ ਘਰ ਹੋਈ ਫਾਇਰਿੰਗ ਦੀ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਾ ਕੀਤਾ ਜਾਣਾ ਚਿੰਤਾ ਦਾ ਵਿਸ਼ਾ ਹੈ। ਜੇਕਰ ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਨਹੀਂ ਹੁੰਦੀ ਤਾਂ ਅਪਰਾਧਿਕ ਅਨਸਰਾਂ ਦੇ ਹੌਸਲੇ ਹੋਰ ਵਧਦੇ ਹਨ ਅਤੇ ਸ਼ਹਿਰ ਦੀ ਅਮਨ-ਸ਼ਾਂਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ। ਸਾਬਕਾ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਫਾਇਰਿੰਗ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸ਼ਹਿਰ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣਾ ਜੀਵਨ ਬਤੀਤ ਕਰ ਸਕਣ।
ਪਿਛਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਜਾਗਰੂਕਤਾ ਲਈ ਪ੍ਰਚਾਰ ਰਿਕਸ਼ੇ ਕੀਤੇ ਰਵਾਨਾ ਜ਼ਿਲ੍ਹੇ ਦੇ ਕਰੀਬ 1,41,732 ਬੱਚਿਆਂ ਨੂੰ ਪਿਲਾਈਆ... ਅਗਲੀ ਖ਼ਬਰ ਪਿੰਡ ਫੱਤੂਵਾਲਾ ਵਿਖੇ ਕਾਂਗਰਸ ਪਾਰਟੀ ਦੀ ਵਰਕਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।