22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ।

ਅਜੀਤ ਡੈਸਕ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਉਹ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜੀ ਹੋਈ ਵਸਤੂ ਸੁੱਟ ਕੇ ਖਿਸਕਣ ਲੱਗਿਆ ਤਾਂ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ। ਉਸ ਦੀ ਪਛਾਣ ਜੋਰਾ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਲੱਧੂਵਾਲਾ ਹਿਠਾੜ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 11 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਣਨ ’ਤੇ ਦਰਸ਼ਨ ਸਿੰਘ ਬਰਾੜ ਮੋਠਾਂਵਾ... ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸਕੂਲ ਬੱਲੂਆਣਾ ਵਿਖੇ ਦੋ ਰੋਜ਼ਾ ਵਿਸ਼ਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।