ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਕੱਚੀ ਪਟੜੀ ’ਤੇ ਝਾੜੀਆਂ ਕੋਲੋਂ ਲੰਘ ਰਹੇ ਸਨ ਤਾਂ ਇਕ ਨੌਜਵਾਨ ਵਿਅਕਤੀ ਅੱਗ ਦੀ ਲਾਟ ਨਾਲ ਧੂੰਆਂ ਖਿੱਚਦਾ ਦਿਖਾਈ ਦਿੱਤਾ।
ਅਜੀਤ ਡੈਸਕ
22-11-2026