22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹੈਰੋਇਨ ਦਾ ਸੇਵਨ ਕਰਦਾ ਵਿਅਕਤੀ 1.22 ਗ੍ਰਾਮ ਹੈਰੋਇਨ ਸਮੇਤ ਕਾਬੂ

ਮੱਲਾਂਵਾਲਾ, 22 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1. 22 ਗ੍ਰਾਮ ਹੈਰੋਇਨ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ।

ਅਜੀਤ ਡੈਸਕ 23-11-2026
ਮੱਲਾਂਵਾਲਾ, 22 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1.22 ਗ੍ਰਾਮ ਹੈਰੋਇਨ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ। ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਫ਼ਿਰੋਜ਼ਪੁਰ-ਮੱਲਾਂਵਾਲਾ ਰੋਡ ਤੋਂ ਸੋਕੜ ਨਹਿਰ ਦੇ ਨਾਲ ਲੱਗਦੇ ਕੱਚੇ ਅਤੇ ਬੇਆਬਾਦ ਰਸਤੇ ਦੀ ਪਟੜੀ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਕੰਡਿਆਲੀ ਝਾੜੀਆਂ ਦੇ ਨੇੜੇ ਇਕ ਵਿਅਕਤੀ ਅੱਗ ਬਾਲ ਕੇ ਨੱਕ ਰਾਹੀਂ ਕੋਈ ਨਸ਼ੀਲਾ ਪਦਾਰਥ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਆਉਂਦਿਆਂ ਦੇਖ ਕੇ ਉਸ ਨੇ ਆਪਣੇ ਹੱਥ ਵਿਚ ਫੜਿਆ ਸਾਮਾਨ ਜ਼ਮੀਨ ’ਤੇ ਸੁੱਟ ਦਿੱਤਾ । ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.22 ਗ੍ਰਾਮ ਹੈਰੋਇਨ, ਸਿਲਵਰ ਪੇਪਰ ਦੀ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸੁਰਿੰਦਰ ਕੁਮਾਰ ਪੁੱਤਰ ਬਿੰਦਰ ਸਿੰਘ ਵਾਸੀ ਬਸਤੀ ਆਵਾ ਸ਼ਹਿਰ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਤਿੰਨ ਅੰਗ ਗੁਆ ਚੁੱਕੀ ਲੜਕੀ ਨੂੰ ਆਰਥਿਕ ਸਹਾਇਤਾ ਭੇਟ ਅਗਲੀ ਖ਼ਬਰ ਚਾਰ ਵਿਅਕਤੀਆਂ ਕੋਲੋਂ 4.33 ਗ੍ਰਾਮ ਹੈਰੋਇਨ ਬਰਾਮਦ, ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।