22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਲਸ ਪੋਲੀਓ ਮੁਹਿੰਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ

ਜਲਾਲਾਬਾਦ, 22 ਨਵੰਬਰ (ਜਸਕਰਨ ਸਿੰਘ ਤਨੇਜਾ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਛਾਬੜਾ ਬਰਾਦਰੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਬੱਚਿਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।

ਅਜੀਤ ਡੈਸਕ 23-11-2026
ਜਲਾਲਾਬਾਦ, 22 ਨਵੰਬਰ (ਜਸਕਰਨ ਸਿੰਘ ਤਨੇਜਾ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਛਾਬੜਾ ਬਰਾਦਰੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਬੱਚਿਆਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸੋਨੂੰ ਛਾਬੜਾ, ਸ਼ੈਰੀ ਛਾਬੜਾ, ਅਰੁਣ, ਗੁਰਦੀਪ ਸਿੰਘ, ਦੀਪਕ, ਪਵਨ, ਪਾਰਸ ਮਿੱਤਲ ਲਾਲ, ਰਮਨ, ਮਿੱਕੀ, ਅਮਨ ਅਤੇ ਸਮੂਹ ਛਾਬੜਾ ਬਰਾਦਰੀ ਵੱਲੋਂ ਸਾਂਝੇ ਤੌਰ ’ਤੇ ਕਿਹਾ ਗਿਆ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਪਰਿਵਾਰ ਨੂੰ ਸਿਹਤ ਵਿਭਾਗ ਦੀ ਇਸ ਮੁਹਿੰਮ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਘਰ ਅੰਦਰ ਦਾਖ਼ਲ ਹੋ ਕੇ ਭੈਣ-ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਿਆਲ ਦੀ ਠੰਢ ’ਚ ਲੋੜਵੰਦਾਂ ਲਈ ਨਿੱਘ ਬਣਿਆ ਬੀਬੀ ਰਾਜਵਿੰਦਰ ਕੌਰ ਸਿਆਲ ਦਾ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।