ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਜਨਗਣਨਾ-2027 ਤਹਿਤ 30 ਨਵੰਬਰ ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਲੋਕ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਅਜੀਤ ਡੈਸਕ
24-11-2026