ਸ੍ਰੀ ਗੁਰੂ ਸਿੰਘ ਸਭਾ ਕਮੇਟੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ-ਸੰਗਤਾਂ ਲਈ ਚਾਹ ਅਤੇ ਚਾਵਲਾਂ ਦਾ ਲੰਗਰ ਲਗਾਇਆ
ਜਲਾਲਾਬਾਦ, 23 ਨਵੰਬਰ (ਜਸਕਰਨ ਸਿੰਘ ਤਨੇਜਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਸ੍ਰੀ ਗੁਰੂ ਸਿੰਘ ਸਭਾ ਦੀ ਸਮੂਹ ਕਮੇਟੀ ਵਲੋਂ ਨਿੰਮ ਵਾਲਾ ਚੌਂਕ ਵਿਖੇ ਨਿੱਘਾ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਚਾਵਲਾਂ ਅਤੇ ਚਾਹ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।
ਜਲਾਲਾਬਾਦ, 23 ਨਵੰਬਰ (ਜਸਕਰਨ ਸਿੰਘ ਤਨੇਜਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਸ੍ਰੀ ਗੁਰੂ ਸਿੰਘ ਸਭਾ ਦੀ ਸਮੂਹ ਕਮੇਟੀ ਵਲੋਂ ਨਿੰਮ ਵਾਲਾ ਚੌਂਕ ਵਿਖੇ ਨਿੱਘਾ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਚਾਵਲਾਂ ਅਤੇ ਚਾਹ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਕਮੇਟੀ ਵਲੋਂ ਸਤਿਕਾਰ ਸਹਿਤ ਪਾਲਕੀ ਸਾਹਿਬ ਲਈ ਸੁੰਦਰ ਰੁਮਾਲਾ ਸਾਹਿਬ ਵੀ ਭੇਟ ਕੀਤਾ ਗਿਆ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀ ਦੇ ਸਿੰਘਾਂ ਵਲੋਂ ਆਪਣੇ ਜੌਹਰ ਦਿਖਾਏ ਗਏ, ਜਿਨ੍ਹਾਂ ਨੇ ਸਿੱਖ ਮਾਰਸ਼ਲ ਆਰਟ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਗਤਾਂ ਦਾ ਧਿਆਨ ਖਿੱਚਿਆ। ਇਸ ਮੌਕੇ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਗਏ ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਬਰਾਬਰਤਾ ਅਤੇ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸਚਾਈ, ਨਿਮਰਤਾ ਅਤੇ ਮਿਲਵਰਤਨ ਦਾ ਰਾਹ ਦਿਖਾਉਂਦੀਆਂ ਹਨ। ਇਸ ਮੌਕੇ ਹਾਜ਼ਰ ਸੰਗਤਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਵੀ ਕੀਤਾ। ਇਸ ਮੌਕੇ ਭਾਈ ਗੁਰਨਾਮ ਸਿੰਘ, ਸੰਪੂਰਨ ਸਿੰਘ, ਪ੍ਰਧਾਨ ਗੁਰਦੀਪ ਸਿੰਘ ਤਨੇਜਾ, ਜਤਿੰਦਰ ਸਿੰਘ ਮਿੱਠੂ, ਕੁੱਕੜ, ਇੰਦਰਜੀਤ ਸਿੰਘ ਬੱਬਰ, ਸੁਰਜੀਤ ਸਿੰਘ ਦਰਗਨ, ਜਸਵਿੰਦਰ ਸਿੰਘ, ਵਿਜੇ ਸਿੰਘ ਚੋਪੜਾ, ਸੁਖਪ੍ਰੀਤ ਸਿੰਘ ਖੁਰਾਣਾ, ਮਹਿੰਦਰ ਸਿੰਘ ਕਾਲੜਾ, ਅਜੀਤ ਸਿੰਘ, ਗੁਰਵਿੰਦਰ ਸਿੰਘ ਖ਼ਾਲਸਾ, ਗੁਰਬਚਨ ਸਿੰਘ ਮਦਾਨ ਆਦਿ ਹਾਜ਼ਰ ਸਨ।